15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਬਿਲਾਸਪੁਰ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਦੌਰੇ ਕੀਤੇ

ਅਜੀਤ ਡੈਸਕ 09-12-2025
ਅਜੀਤਵਾਲ, 8 ਦਸੰਬਰ (ਹਰਦੇਵ ਸਿੰਘ ਮਾਨ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਵੱਡੇ ਵਿਕਾਸ ਕਾਰਜਾਂ ਦੀ ਬਦੌਲਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ ਪਿੰਡਾਂ 'ਚ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਗਤੀਵਿਧੀਆਂ ਤੇਜ਼ ਕਰਦਿਆਂ ਪਿੰਡ ਮਟਵਾਣੀ, ਕੋਕਰੀ ਫੂਲਾ ਸਿੰਘ, ਹੇਰਾਂ, ਚੁਗਾਵਾਂ, ਪੁਰਾਣੇਵਾਲਾ, ਤਿੰਨੋ ਰਾਮੂ ਵਾਲੇ, ਧੂੜਕੋਟ ਆਦਿ ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਲਈ ਚੋਣ ਮੀਟਿੰਗ ਕੀਤਿਆਂ | ਜ਼ਿਲ੍ਹਾ ਪ੍ਰੀਸ਼ਦ ਜ਼ੋਨ ਡਾਲਾ ਤੋਂ ਆਪ ਉਮੀਦਵਾਰ ਸੁਖਦੇਵ ਸਿੰਘ ਮਿਆਣਾ ਦੇ ਹੱਕ 'ਚ ਪਿੰਡ ਮਟਵਾਣੀ ਵਿਖੇ ਸਰਪੰਚ ਜਗਰੂਪ ਸਿੰਘ ਦੇ ਗ੍ਰਹਿ ਵਿਖੇ ਕੀਤੀ ਇਕੱਤਰਤਾ ਸਮੇਂ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਪਿੰਡ ਮਟਵਾਣੀ ਸਮੇਤ ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤੀ ਸ਼ਖ਼ਸੀਅਤਾਂ ਨੂੰ ਸੰਬੋਧਨ ਦੌਰਾਨ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹਲਕੇ ਦੇ ਪਿੰਡਾਂ 'ਚ ਨਹਿਰੀ ਪਾਣੀਆਂ ਨੂੰ ਖੇਤਾਂ ਤੱਕ ਪਹੁੰਚਾਉਣ ਪਿੰਡਾਂ ਵਿਚ ਵੱਡੇ ਖੇਡ ਸਟੇਡੀਅਮ, ਸਾਫ਼ ਪਾਣੀ, ਗਲੀਆਂ ਨਾਲੀਆਂ, ਗੰਦੇ ਪਾਣੀ ਦੇ ਨਿਕਾਸ ਲਈ ਹੋਏ ਵਿਕਾਸ ਕਾਰਜਾਂ ਨੂੰ ਸਾਹਮਣੇ ਰੱਖ ਕੇ ਹਲਕਾ ਵਾਸੀਆਂ ਤੋਂ ਮਿਲ ਰਹੇ ਭਰਵੇਂ ਹੁੰਗਾਰੇ ਇਹ ਯਕੀਨੀ ਬਣਾ ਰਹੇ ਹਨ ਕਿ 'ਆਪ' ਉਮੀਦਵਾਰ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨਗੇ | ਇਸ ਮੌਕੇ ਸਰਪੰਚ ਜਗਰੂਪ ਸਿੰਘ ਮਟਵਾਣੀ, ਜਸਵਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ ਨੱਥੂਵਾਲਾ ਜਦੀਦ, ਬਲਜਿੰਦਰ ਸਿੰਘ ਕਿਲੀ ਚਾਹਲਾਂ, ਮਟਵਾਣੀ ਤੋਂ ਪੰਚ ਲਵਪ੍ਰੀਤ ਸਿੰਘ ਪੰਚ ਲਖਬੀਰ ਕੌਰ, ਪੰਚ ਮਨਜੀਤ ਕੌਰ, ਪੰਚ ਜਸਵਿੰਦਰ ਕੌਰ, ਸੁਰਿੰਦਰਪਾਲ ਸਿੰਘ, ਮੋਹਨ ਸਿੰਘ, ਗਿਆਨੀ ਸਵਰਨ ਸਿੰਘ, ਅਜੀਤਵਾਲ ਤੋਂ ਨੰਬਰਦਾਰ ਰਾਜਾ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਜਸਬੀਰ ਸਿੰਘ, ਪੰਚ ਕੁਲਵਿੰਦਰ ਸਿੰਘ, ਪਿੰਦਾ ਸੈਕਟਰੀ, ਕਿਲੀ ਚਾਹਲਾਂ ਤੋਂ ਪੰਚ ਜਗਦੀਪ ਸਿੰਘ ਸਿੱਧੂ, ਪੰਚ ਪਰਮਜੀਤ ਸਿੰਘ, ਅਵਤਾਰ ਸਿੰਘ ਰਾਜੂ, ਬਲਜਿੰਦਰ ਸਿੰਘ, ਸਤਨਾਮ ਸਿੰਘ, ਸੋਨੀ ਕਿਲੀ, ਜਗਰਾਜ ਸਿੰਘ, ਅਵਤਾਰ ਸਿੰਘ ਮੱਲੇਆਣਾ, ਬਲਜੀਤ ਸਿੰਘ ਸਿੱਧੂ, ਗੁਰਦੀਪ ਸਿੰਘ, ਮੋਹਨ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਬੀਬੀ ਕੁਲਜਿੰਦਰ ਕੌਰ ਦੇ ਹੱਕ 'ਚ ਭਰਵੀਂ ਇਕੱਤਰਤਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਵੇਗੀ-ਸੋਨੀ ਮੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।