15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਆਜ਼ਾਦ ਉਮੀਦਵਾਰ ਬੀਬੀ ਕੁਲਜਿੰਦਰ ਕੌਰ ਦੇ ਹੱਕ 'ਚ ਭਰਵੀਂ ਇਕੱਤਰਤਾ

ਅਜੀਤ ਡੈਸਕ 09-12-2025
ਕਿਸ਼ਨਪੁਰਾ ਕਲਾਂ, 8 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਜ਼ੋਨ ਨੰਬਰ 7 ਕਿਸ਼ਨਪੁਰਾ ਕਲਾਂ ਤੋਂ ਬੀਬੀ ਕੁਲਜਿੰਦਰ ਕੌਰ ਪਤਨੀ ਇਕਬਾਲ ਸਿੰਘ ਘਾਲਾ ਦੇ ਹੱਕ 'ਚ ਭਰਵੀਂ ਇਕੱਤਰਤਾ ਹੋਈ | ਜਿਸ 'ਚ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦੇ ਪੁੱਤਰ ਤੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦੇ ਵੱਡੇ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਈਸ਼ਵਰ ਸਿੰਘ ਆੜ੍ਹਤੀਆ ਆਦਿ ਉਚੇਚੇ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ ਲੋਕਾਂ ਵਲੋਂ ਬੀਬੀ ਕੁਲਜਿੰਦਰ ਕੌਰ ਪਤਨੀ ਇਕਬਾਲ ਸਿੰਘ ਘਾਲਾ ਦੇ ਪਰਿਵਾਰ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਰਿਵਾਰ ਲੰਬੇ ਸਮੇਂ ਤੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਅਹਿਮ ਭੂਮਿਕਾ ਨਿਭਾਉਂਦਾ ਰਹਿੰਦਾ ਹੈ | ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਆਦਿ ਵੱਡੀ ਗਿਣਤੀ ਵਿਚ ਇਕੱਠ ਨੇ ਬੀਬੀ ਕੁਲਜਿੰਦਰ ਕੌਰ ਦੇ ਹੱਕ 'ਚ ਇਕੱਲੀ ਇਕੱਲੀ ਵੋਟਾਂ ਪਾ ਕੇ ਬਲਾਕ ਸੰਮਤੀ ਚੋਣਾਂ ਵਿਚ ਜਿੱਤ ਹਾਸਲ ਕਰਵਾਈ ਜਾਵੇਗੀ | ਪ੍ਰਧਾਨ ਇਕਬਾਲ ਸਿੰਘ ਘਾਲਾ, ਪੰਚ ਬਿੱਲੂ ਸਿੰਘ ਆਦਿ ਨੇ ਪਿੰਡ 'ਚੋਂ ਮਿਲ ਰਹੇ ਭਾਰੀ ਸਮਰਥਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਤ ਸਾਡੀ ਪੱਕੀ ਹੈ, ਪਰ ਐਲਾਨ ਹੋਣਾ ਬਾਕੀ ਹੈ | ਇਸ ਮੌਕੇ ਸਾਬਕਾ ਸਰਪੰਚ ਕਰਨੈਲ ਸਿੰਘ, ਗੁਰਦੀਪ ਸਿੰਘ ਰਾਜੂ, ਪ੍ਰਗਟ ਸਿੰਘ ਬੱਬਾ, ਅਮਰਜੀਤ ਅੰਬਾ, ਜਰਨੈਲ ਸਿੰਘ ਜੈਲੀ, ਅਮਰ ਸਿੰਘ ਰੋਡਾ, ਗੁਰਪ੍ਰੀਤ ਸਿੰਘ ਗੁਰੂ ਸਾਬਕਾ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਦੌਰੇ ਕੀਤੇ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਦੌਰੇ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।