ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਤੇ ਭਰਾਤਰੀ ਜਥੇਬੰਦੀਆਂ ਜਿਸ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ ਰਜਿ: ਏਟਕ, ਪੀ.ਐਸ.ਈ.ਵੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ, ਨੌਜਵਾਨ ਭਾਰਤ ਸਭਾ, ਪੰਜਾਬ ਪੈਨਸ਼ਨ ਯੂਨੀਅਨ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ, ਨੌਜਵਾਨ ਭਾਰਤ ਸਭਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ, ਪਾਵਰਕਾਮ ਪ੍ਰਾਈਵੇਟ ਮੀਟਰ ਰੀਡਰ ਯੂਨੀਅਨ, ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਨੇ ਬਿਜਲੀ ਸੋਧ ਤੇ ਬੀਜ ਸੋਧ ਬਿੱਲਾਂ ਦੀਆਂ ਮੋਗਾ ਹੈੱਡ ਆਫ਼ਿਸ ਬਿਜਲੀ ਬੋਰਡ ਦਫ਼ਤਰ ਵਿਖੇ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਸਮੇਂ ਕੀਤੇ ਗਏ ਵਾਅਦਿਆਂ ਨੂੰ ਉਲੰਘ ਕੇ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ 'ਚ ਪੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੋਧ ਬਿੱਲ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੂਰੇ ਭਾਰਤ 'ਚ ਡਟਵੀਂ ਲੜਾਈ ਲੜੇਗਾ | ਉਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਤੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਇਕਬਾਲ ਸਿੰਘ ਸਿੰਘਾਂਵਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਤੀਰਥ ਸਿੰਘ ਘੱਲ ਕਲਾਂ ਕਿਰਤੀ ਕਿਸਾਨ ਯੂਨੀਅਨ, ਕਰਮਜੀਤ ਸਿੰਘ ਮਾਣੂੰਕੇ, ਅਮਰੀਕ ਸਿੰਘ ਮਸੀਤਾਂ, ਜਗਦੀਸ਼ ਸਿੰਘ ਚਾਹਲ, ਅਮਨਪ੍ਰੀਤ ਸਿੰਘ ਨੇ ਕਿਹਾ ਕਿ ਅੱਗੇ ਸੰਯੁਕਤ ਕਿਸਾਨ ਮੋਰਚਾ ਤੇ ਭਰਾਤਰੀ ਜਥੇਬੰਦੀਆਂ ਦਾ ਜੋ ਵੀ ਸੱਦਾ ਆਵੇਗਾ, ਅਸੀਂ ਉਸ ਅਨੁਸਾਰ ਵੱਡਾ ਸੰਘਰਸ਼ ਵਿੱਢਾਂਗੇ | ਇਸ ਸਮੇਂ ਬਲਕਰਨ ਸਿੰਘ ਢਿੱਲੋਂ, ਲਖਵਿੰਦਰ ਸਿੰਘ ਰੌਲੀ, ਗੁਰਨਾਮ ਸਿੰਘ ਲਵਲੀ, ਪੋਲਾ ਸਿੰਘ ਕਾਮਰੇਡ, ਕੇਵਲ ਸਿੰਘ, ਗੁਰਮੀਤ ਸਿੰਘ ਸੰਧੂ, ਸੁਰਿੰਦਰ ਸਿੰਘ, ਪ੍ਰਕਾਸ਼ ਸਿੰਘ, ਹਰਜੀਤ ਸਿੰਘ ਮਨਾਵਾਂ, ਸੁਖਜੀਤ ਸਿੰਘ ਲੰਢੇਕੇ, ਜਸਵਿੰਦਰ ਸਿੰਘ ਘੱਲ ਕਲਾਂ, ਗੁਰਪ੍ਰੀਤ ਸਿੰਘ ਮੋਗਾ, ਲਖਬੀਰ ਸਿੰਘ ਸਰਪੰਚ ਸੰਧੂ, ਗੁਰਚਰਨ ਸਿੰਘ ਗੋਧੇਵਾਲਾ, ਅੰਗਰੇਜ਼ ਸਿੰਘ ਡਰੋਲੀ ਭਾਈ, ਬਲਦੇਵ ਸਿੰਘ ਡਰੋਲੀ, ਗੁਰਜਿੰਦਰ ਸਿੰਘ, ਲਖਵੀਰ ਸਿੰਘ, ਸੁਖਪਾਲ ਸਿੰਘ, ਜਸਵੀਰ ਸਿੰਘ, ਲਵਪ੍ਰੀਤ ਸਿੰਘ, ਮਾਸਟਰ ਭੁਪਿੰਦਰ ਸਿੰਘ ਸੇਖੋਂ, ਨਿਰੰਜਨ ਸਿੰਘ ਪ੍ਰਧਾਨ, ਗੁਰਮੇਲ ਸਿੰਘ ਨਾਹਰ, ਕੇਵਲ ਸਿੰਘ ਜੇ.ਈ., ਅਸ਼ੋਕ ਕੁਮਾਰ, ਇੰਦਰਜੀਤ ਸਿੰਘ, ਸਵਰਨ ਸਿੰਘ, ਰਾਮ ਸਨੇਹੀ, ਅਰੁਣਾ ਕੁਮਾਰੀ, ਸਰਬਜੀਤ ਕੌਰ, ਪੁਸ਼ਪਿੰਦਰ ਕੌਰ, ਪ੍ਰੋਬੀਨਾ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਪ੍ਰਦੀਪ ਕੁਮਾਰ ਰਿਟਾਇਰਡ ਰਿਜਨਲ ਐਸ.ਡੀ.ਓ., ਜਗੀਰ ਸਿੰਘ, ਦਰਸ਼ਨ ਸਿੰਘ ਦੁੱਨੇਕੇ, ਬਲਦੇਵ ਸਿੰਘ ਮੋਗਾ, ਲਛਮਨਜੀਤ ਸਿੰਘ ਪੁਰਬਾ ਆਦਿ ਸ਼ਾਮਿਲ ਸਨ |