15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੇਵਾ ਸਦਭਾਵਨਾ ਸੰਮੇਲਨ 'ਚ ਅੱਜ ਪਹੁੰਚਣਗੇ ਪੰਜਾਬ ਦੇ ਗਵਰਨਰ-ਕਰਮਜੀਤ ਸੈਦੋਕੇ

ਅਜੀਤ ਡੈਸਕ 09-12-2025
ਨਿਹਾਲ ਸਿੰਘ ਵਾਲਾ, 8 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਧਾਲੀਵਾਲ ਫਾਊਾਡੇਸ਼ਨ ਵਲੋਂ ਹਲਕੇ ਦੇ ਪਿੰਡ ਸੈਦੋਕੇ ਵਿਖੇ 9 ਦਸੰਬਰ ਦਿਨ ਮੰਗਲਵਾਰ ਨੂੰ ਸੇਵਾ ਸਦਭਾਵਨਾ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ ਜੈਨ ਧਰਮ ਦੇ ਆਚਾਰੀਆ ਲੋਕੇਸ਼ ਮੁਨੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊਯਾਰਕ ਦੇ ਉੱਘੇ ਵਪਾਰੀ ਤੇ ਮਾਲਵੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਕਰਮਜੀਤ ਸਿੰਘ ਧਾਲੀਵਾਲ ਨੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸੰਮੇਲਨ ਸੇਵਾ-ਮੁਕਤ ਆਈ.ਪੀ.ਐਸ.ਸੀ. ਜਤਿੰਦਰ ਸਿੰਘ ਔਲਖ ਸਾਬਕਾ ਚੇਅਰਮੈਨ ਪੀ.ਪੀ.ਐਸ.ਸੀ. ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਮਾਜ ਭਲਾਈ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ |
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਰਾਣਾ ਮੱਲ੍ਹੀ ਦੇ ਹੱਕ 'ਚ ਸੰਗਤਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਚੇਅਰਮੈਨ ਗਿੱਲ ਅਗਲੀ ਖ਼ਬਰ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਬਲਾਕਾਂ 'ਚ ਹੀ ਲਗਾਈਆਂ ਜਾਣ-ਕਿਸ਼ਨਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।