ਕਿਸ਼ਨਪੁਰਾ ਕਲਾਂ, 8 ਦਸੰਬਰ (ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਣਾ ਤੋਂ ਭਾਜਪਾ ਵਲੋਂ ਚੋਣ ਮੈਦਾਨ ਵਿਚ ਉਤਰੇ ਸੁਲਤਾਨ ਸੇਵਕ ਸਿੰਘ ਰਾਣਾ ਮੱਲ੍ਹੀ ਤਲਵੰਡੀ ਮੱਲ੍ਹੀਆਂ ਨੇ ਅੱਜ ਚੋਣ ਪ੍ਰਚਾਰ ਦੌਰਾਨ ਇਲਾਕੇ ਵਾਸੀਆਂ ਦਾਇਆ ਕਲਾਂ, ਕੋਕਰੀ ਬੁੱਟਰਾਂ, ਵਹਿਣੀਵਾਲ ਆਦਿ ਦੇ ਪਿੰਡਾਂ 'ਚ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਸਮਾਜਿਕ ਜਾਗਿ੍ਤੀ ਫ਼ਰੰਟ ਦੇ ਚੇਅਰਮੈਨ ਜਗਦੀਪ ਸਿੰਘ ਗਿੱਲ ਨੇ ਵੀ ਰਾਣਾ ਮੱਲ੍ਹੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਾਲਾਂ ਤੋਂ ਅਧੂਰੇ ਵਾਅਦਿਆਂ ਤੇ ਝੂਠੀਆਂ ਗੱਲਾਂ ਤੋਂ ਤੰਗ ਆ ਚੁੱਕੇ ਹਨ, ਹੁਣ ਇਹ ਚੋਣ ਇਲਾਕੇ ਦੇ ਭਵਿੱਖ ਦਾ ਫ਼ੈਸਲਾ ਕਰਨ ਵਾਲੀ ਹੈ | ਚੇਅਰਮੈਨ ਜਗਦੀਪ ਸਿੰਘ ਗਿੱਲ ਨੇ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਰਾਣਾ ਮੱਲ੍ਹੀ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਇਸ ਸਮੇਂ ਉਮੀਦਵਾਰ ਸੁਲਤਾਨ ਸੇਵਕ ਸਿੰਘ ਰਾਣਾ ਮੱਲ੍ਹੀ ਨੇ ਆਪਣੇ ਜ਼ੋਨ 'ਚ ਪੈਂਦੇ ਪਿੰਡ ਭਿੰਡਰ ਕਲਾਂ, ਡਿੰਡਰ ਖ਼ੁਰਦ, ਦਾਤਾ, ਰੌਲੀ ਆਦਿ ਪਿੰਡਾਂ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਹੋਰ ਭਖਾਉਣ ਲਈ ਲਾਮਬੰਦ ਕੀਤਾ | ਚੇਅਰਮੈਨ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਅੰਦਰ ਪਿੰਡ-ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਇਹ ਸੀਟ ਵੱਡੇ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾ ਸਕੇ | ਇਸ ਮੌਕੇ ਪਾਰਟੀ ਦੇ ਆਗੂ ਵਰਕਰ ਹਾਜ਼ਰ ਸਨ |