15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 09-12-2025
ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ. ਨਰਸਿੰਗ ਸਮੈਸਟਰ ਤੀਸਰਾ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਇਸ ਵਿਚ ਪਹਿਲੇ ਸਥਾਨ 'ਤੇ ਵਿਦਿਆਰਥੀ ਅਫਤਾਬ ਆਲਮ, ਹਰਸਿਮਰਨਜੀਤ ਕੌਰ, ਆਦਿਤਿਆ ਆਰਿਆ, ਦੂਜੇ ਸਥਾਨ 'ਤੇ ਸੁਸ਼ਾਂਤ ਕੁਮਾਰ, ਤੀਸਰੇ ਸਥਾਨ 'ਤੇ ਸਮਰੀਨ ਕੌਰ, ਵੰਸ਼ਿਕਾ, ਕਰਨਬੀਰ ਸਿੰਘ, ਕੋਮਲ ਕੁਮਾਰੀ, ਏਵਨਪ੍ਰੀਤ ਕੌਰ, ਮਨਪ੍ਰੀਤ ਕੌਰ ਨੇ ਸ਼ਾਨਦਾਰ ਨਤੀਜਾ ਦੇ ਕੇ ਆਪਣੇ ਮਾਤਾ-ਪਿਤਾ ਤੇ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਮਾਲਤੀ ਥਾਪਰ ਤੇ ਸਾਰੇ ਸਟਾਫ਼ ਦੇ ਸੀਨੀਅਰ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਥਾਪਰ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਇਸ ਤੋਂ ਅੱਗੇ ਹੋਰ ਮਿਹਨਤ ਕਰੋ ਤੇ ਤਰੱਕੀ ਦੀਆਂ ਉਚਾਈਆਂ ਛੂਹੋ ਤੇ ਸਮਾਜ ਦੀ ਸੇਵਾ ਕਰੋ |
ਪਿਛਲੀ ਖ਼ਬਰ ਸਤਿ ਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ 83 ਲੜਕੀਆਂ ਦੇ ਸਮੂਹਿਕ ਵਿਆਹ 14 ਨੂੰ ਅਗਲੀ ਖ਼ਬਰ ਭਾਜਪਾ ਉਮੀਦਵਾਰ ਰਾਣਾ ਮੱਲ੍ਹੀ ਦੇ ਹੱਕ 'ਚ ਸੰਗਤਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਚੇਅਰਮੈਨ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।