20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਅਜੀਤ ਡੈਸਕ 10-12-2025
ਸਮਾਲਸਰ, 9 ਦਸੰਬਰ (ਗੁਰਜੰਟ ਕਲਸੀ ਲੰਡੇ)-ਅੱਜ ਪਿੰਡ ਰੋਡੇ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਉਤਾਰੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਬਲਾਕ ਸੰਮਤੀ ਦੇ ਉਮੀਦਵਾਰ ਗੁਰਜੀਤ ਸਿੰਘ ਬਰਾੜ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਪਤਨੀ ਗੁਰਪ੍ਰੀਤ ਸਿੰਘ ਬਬਲੂ ਵਲੋਂ ਘਰ ਘਰ ਜਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਅਪੀਲ ਕੀਤੀ | ਇਸ ਮੌਕੇ ਰੋਡੇ ਦੇ ਸਾਬਕਾ ਸਰਪੰਚ ਹਰਮਨਦੀਪ ਸਿੰਘ (ਬੱਬੂ), ਬੋਹੜ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਰੋਡੇ ਕਾਲਜ ਦੀ ਅਗਵਾਈ ਘਰ-ਘਰ ਜਾ ਕੇ ਕਾਂਗਰਸ ਪਾਰਟੀ ਵਲੋਂ ਦੇਸ਼ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਅਗਲੀ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ | ਇਸ ਮੌਕੇ ਕਾਂਗਰਸ ਪਾਰਟੀ ਬੁਲਾਰੇ ਗੁਰਪ੍ਰੀਤ ਸਿੰਘ ਬਬਲੂ ਨੇ ਦੱਸਿਆ ਕਿ ਲੋਕਾਂ ਵਲੋਂ ਵਿਸ਼ਵਾਸ ਵੀ ਦਿਵਾਇਆ ਗਿਆ ਕਿ ਬਲਾਕ ਸੰਮਤੀ ਦੀ ਵੋਟ ਗੁਰਜੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਵੋਟ ਬਲਜੀਤ ਕੌਰ (ਪਤਨੀ) ਗੁਰਪ੍ਰੀਤ ਸਿੰਘ (ਬਬਲੂ) ਰੋਡੇ ਨੂੰ ਹੀ ਪਾਈ ਜਾਵੇਗੀ | ਇਸ ਸਮੇਂ ਪ੍ਰਗਟ ਸਿੰਘ, ਰਾਜਪਾਲ ਸਿੰਘ, ਕੁਲਵੀਰ ਸਿੰਘ, ਬਲਦੇਵ ਸਿੰਘ ਫ਼ੌਜੀ, ਸੰਦੀਪ ਸਿੰਘ ਸੋਨਾ, ਰਣਜੀਤ ਸਿੰਘ ਰਾਣਾ, ਸ਼ਿੰਦਾ ਨੰਬਰਦਾਰ, ਲਖਵੀਰ ਸਿੰਘ ਮੈਂਬਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਪਾਰਟੀ ਦੇ ਉਮੀਦਵਾਰ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੀ ਲੀਡ ਨਾਲ ਜਿੱਤਣਗੇ- ਵਿਧਾਇਕ ਡਾ. ਅਰੋੜਾ... ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮੋਗਾ ਦੀਆਂ ਮਹਿਲਾ ਵਕੀਲਾਂ ਨੇ ਕਿਸੇ ਵੀ ਨਸ਼ਾ ਤਸਕਰ ਦਾ ਕੇਸ ਨਾ ਲੜਨ ਦਾ ਕੀਤਾ ਪ੍ਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।