20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਪਾਰਟੀ ਦੇ ਉਮੀਦਵਾਰ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੀ ਲੀਡ ਨਾਲ ਜਿੱਤਣਗੇ- ਵਿਧਾਇਕ ਡਾ. ਅਰੋੜਾ <br/>

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ 14 ਦਸੰਬਰ ਨੂੰ ਪੰਜਾਬ ਵਿਚ ਹੋਣ ਵਾਲੀਆਂ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੀ ਲੀਡ ਨਾਲ ਜਿੱਤਣਗੇ | ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਵਿਚਾਰ ਪਿੰਡ ਦੌਲਤਪੁਰਾ ਨੀਵਾਂ ਵਿਚ ਆਮ ਆਦਮੀ ਪਾਰਟੀ ਦੇ ਬਲਾਕ ਕਮੇਟੀ ਉਮੀਦਵਾਰ ਅੰਗਰੇਜ਼ ਸਿੰਘ ਸਮਰਾ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਲਈ ਚੋਣ ਪ੍ਰਚਾਰ ਕਰਦੇ ਹੋਏ ਪ੍ਰਗਟ ਕੀਤੇ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਾਰਟੀ ਦੀ ਵਿਕਾਸ-ਮੁਖੀ ਪਹੁੰਚ, ਪਾਰਦਰਸ਼ਤਾ ਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਚਮਕੌਰ ਸਿੰਘ ਤੇ ਉਨ੍ਹਾਂ ਦੇ ਸਾਥੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਤੋਂ ਮਿਲਿਆ ਸਮਰਥਨ ਅਤੇ ਉਤਸ਼ਾਹ ਸਾਬਤ ਕਰਦਾ ਹੈ ਕਿ ਲੋਕ ਬਦਲਾਅ, ਵਿਕਾਸ ਅਤੇ ਇਮਾਨਦਾਰੀ ਦੇ ਰਾਹ 'ਤੇ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ | ਇਸ ਮੌਕੇ ਪਿੰਡ ਦੌਲਤਪੁਰਾ ਨੀਵਾਂ ਦੇ ਵੱਡੀ ਗਿਣਤੀ ਵਿਚ ਵਸਨੀਕ ਤੇ ਪਾਰਟੀ ਵਲੰਟੀਅਰ ਮੌਜੂਦ ਸਨ |

ਪਿਛਲੀ ਖ਼ਬਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਣਾ ਤੇ ਬਲਾਕ ਸੰਮਤੀ ਜ਼ੋਨ ਤਲਵੰਡੀ ਭੰਗੇਰੀਆ ਵੱਡੇ ਫ਼ਰਕ ਨਾਲ ਜਿੱਤਾ... ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।