20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬੀ.ਐਲ.ਓ. ਯੂਨੀਅਨ ਮੋਗਾ ਦੀ ਅਗਵਾਈ ਹੇਠ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਰਿਹਰਸਲ ਮੌਕੇ ਬੀ.ਐਲ.ਓ. ਯੂਨੀਅਨ ਵਲੋਂ ਬੀ.ਐਲ.ਓ. ਕਰਮਚਾਰੀ ਜਿਨ੍ਹਾਂ ਦੀ ਚੋਣ ਪਾਰਟੀਆਂ ਵਿਚ ਵੀ ਡਿਊਟੀ ਧੱਕੇ ਨਾਲ ਲਗਾ ਦਿੱਤੀ ਗਈ, ਆਪਣੀਆਂ ਚੋਣ ਡਿਊਟੀਆਂ ਤੋਂ ਛੋਟ ਦੀ ਮੰਗ ਸ਼ਾਂਤਮਈ ਤਰੀਕੇ ਨਾਲ ਆਦਰਸ਼ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਕਰ ਰਹੇ ਸਨ ਤਾਂ ਨਿਹਾਲ ਸਿੰਘ ਵਾਲਾ ਸਿਵਲ ਪ੍ਰਸ਼ਾਸਨ ਵਲੋਂ ਡੀ.ਟੀ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਬੀ.ਐਲ.ਓ. ਯੂਨੀਅਨ ਦੇ ਪ੍ਰਧਾਨ ਜਸਵਿੰਦਰ ਨਿਹਾਲ ਸਿੰਘ ਵਾਲਾ, ਬਲਰਾਜ ਦਾਸ, ਜਸਵੀਰ ਸਿੰਘ ਕਲਰਕ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਲਿਖਤੀ ਆਰਡਰ ਜਾਰੀ ਕਰ ਦਿੱਤੇ ਜਿਸ ਦੇ ਵਿਰੋਧ ਵਜੋਂ ਰੋਹ 'ਚ ਆਈਆਂ ਵੱਖ-ਵੱਖ ਅਧਿਆਪਕ ਯੂਨੀਅਨਾਂ ਵਲੋਂ ਬੀ.ਐਲ.ਓ. ਯੂਨੀਅਨ ਦੀ ਅਗਵਾਈ ਹੇਠ ਹੁਕਮ ਰੱਦ ਕਰਵਾਉਣ ਲਈ ਡੀ.ਸੀ. ਦਫ਼ਤਰ ਮੋਗਾ ਦਾ ਜ਼ਬਰਦਸਤ ਘਿਰਾਓ ਕੀਤਾ ਗਿਆ | ਘਿਰਾਓ ਮੌਕੇ ਸੰਬੋਧਨ ਕਰਦਿਆਂ ਡੀ.ਟੀ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਬੀ.ਐਡ ਫ਼ਰੰਟ ਦੇ ਆਗੂ ਪ੍ਰਗਟਜੀਤ ਕਿਸ਼ਨਪੁਰਾ, ਬੀ.ਐਲ.ਓ. ਯੂਨੀਅਨ ਦੇ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਗੋਬਿੰਦ ਸਿੰਘ ਸਮਾਧ ਭਾਈ, ਈ.ਟੀ.ਯੂ. ਤੋਂ ਸੁਰਿੰਦਰ ਸ਼ਰਮਾ, ਜੀ.ਟੀ.ਯੂ. ਤੋਂ ਗੁਰਪ੍ਰੀਤ ਅੰਮੀਵਾਲ, ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਆਗੂ ਇਕਬਾਲ ਸਿੰਘ, 6635 ਅਧਿਆਪਕ ਯੂਨੀਅਨ ਤੋਂ ਸੁਰਿੰਦਰ ਕੰਬੋਜ, ਫਿਜ਼ੀਕਲ ਐਜੂਕੇਸ਼ਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਲੁਹਾਰਾ ਆਦਿ ਆਗੂਆਂ ਨੇ ਮੰਗ ਕੀਤੀ ਕਿ ਆਗੂਆਂ ਨੂੰ ਜਾਰੀ ਕੀਤੇ ਨਾਦਰਸ਼ਾਹੀ ਫ਼ਰਮਾਨ ਤੁਰੰਤ ਵਾਪਸ ਲਏ ਜਾਣ | ਇਸ ਸਮੇਂ ਗੁਰਮੀਤ ਢੋਲੇਵਾਲ, ਸੁਖਦੇਵ ਸਿੰਘ ਪੈਨਸ਼ਨਰ ਯੂਨੀਅਨ, ਸ਼ਮਸ਼ੇਰ ਸਿੰਘ, ਜਗਵੀਰਨ ਕੌਰ, ਅਮਨਦੀਪ ਮਾਛੀਕੇ, ਗੁਰਮੀਤ ਸਿੰਘ ਝੋਰੜਾਂ, ਸੁਖਵਿੰਦਰ ਸਿੰਘ ਘੋਲੀਆ, ਬਲਜੀਤ ਸੇਖਾ, ਸੁਰਿੰਦਰ ਸਿੰਘ, ਪ੍ਰੇਮ ਕੁਮਾਰ ਪੈਨਸ਼ਨਰ ਐਸੋਸੀਏਸ਼ਨ, ਹਰਜਿੰਦਰ ਪੁਰਾਣੇ ਵਾਲਾ, ਸਵਰਨਦਾਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਢੋਸ ਨੇ ਲੋਕਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ 'ਚ ਭੁਗਤਣ ਲਈ ਕੀਤੀ ਅਪੀਲ ਅਗਲੀ ਖ਼ਬਰ ਸਾਜੀਆ ਖਾਨ ਨੇ ਜਿੱਤਿਆ ਸੋਨੇ ਦਾ ਤਮਗ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।