20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਬਿਲਾਸਪੁਰ ਵਲੋਂ ਉਮੀਦਵਾਰਾਂ ਨਾਲ ਭਰਵੀਂ ਮੀਟਿੰਗ <br/>

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨਾਲ ਵਿਕਰਾਜ ਪੈਲੇਸ ਨਿਹਾਲ ਸਿੰਘ ਵਾਲਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਾਰੇ ਉਮੀਦਵਾਰ ਆਪੋ ਆਪਣੇ ਚੋਣ ਮੈਦਾਨਾਂ 'ਚ ਡਟ ਜਾਣ ਤਾਂ ਕਿ 14 ਦਸੰਬਰ ਨੂੰ ਸਾਰੇ ਜੇਤੂ ਹੋ ਕੇ ਜੇ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਬਰਕਰਾਰ ਰੱਖ ਸਕਣ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਹੁਣ ਤੋਂ ਹੀ ਹਰੇਕ ਉਮੀਦਵਾਰ ਤੇ ਉਸ ਦੇ ਸਮਰਥਕਾਂ ਨੂੰ ਚੋਣ 'ਚ ਡਟ ਜਾਣਾ ਚਾਹੀਦਾ ਹੈ ਤਾਂ ਕਿ ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਵਿਕਾਸਸ਼ੀਲ ਸਰਕਾਰ ਦੀ ਆਉਣ ਵਾਲੀ 2027 ਵਿਧਾਨ ਸਭਾ ਚੋਣ ਵਿਚ ਮੀਲ ਪੱਥਰ ਗੱਡਿਆ ਜਾ ਸਕੇ | ਵਿਧਾਇਕ ਬਿਲਾਸਪੁਰ ਨੇ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਝਾੜੂ ਦਾ ਬਟਨ ਦਬਾ ਕੇ ਭਗਵੰਤ ਮਾਨ ਸਰਕਾਰ ਨੂੰ ਹੋਰ ਮਜ਼ਬੂਤ ਕਰਨ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ, ਪ੍ਰਧਾਨ ਜਗਦੀਪ ਸਿੰਘ ਗਟਰਾ, ਜਸਦੀਪ ਸਿੰਘ ਗੈਰੀ, ਸੰਗਠਨ ਇੰਚਾਰਜ ਦਵਿੰਦਰ ਸਿੰਘ, ਜੀਵਨ ਸਿੰਘ ਧਾਲੀਵਾਲ, ਕੁਲਦੀਪ ਕੌਰ ਬਿਲਾਸਪੁਰ, ਸੁਖਦੇਵ ਸਿੰਘ ਕਿਲੀ ਚਾਹਲ, ਅਮਨਦੀਪ ਕੌਰ, ਕੁਲਵਿੰਦਰ ਕੌਰ ਮਾਣੂੰਕੇ, ਪੰਜੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ, ਇਕਬਾਲ ਸਿੰਘ, ਜਸਵੰਤ ਕੌਰ, ਦਵਿੰਦਰ ਸਿੰਘ, ਰਣਧੀਰ ਸਿੰਘ, ਅਮਰਜੀਤ ਸਿੰਘ, ਹੰਸਰਾਜ ਸਿੰਘ, ਕਰਮਜੀਤ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਹਰਜਿੰਦਰ ਸਿੰਘ, ਜਸਵੀਰ ਕੌਰ, ਦਲਜੀਤ ਕੌਰ, ਕਰਮਜੀਤ ਕੌਰ, ਹਰਦੀਪ ਸਿੰਘ, ਰਾਜਵਿੰਦਰ ਕੌਰ, ਸ਼ਿੰਦਰ ਕੌਰ, ਮਨਦੀਪ ਕੌਰ, ਮੁਕੰਦ ਸਿੰਘ ਧਾਲੀਵਾਲ, ਕੁਲਜੀਤ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਰਾਣੀ ਕੌਰ, ਬਲਵਿੰਦਰ ਕੌਰ, ਖੜਕ ਸੈਨ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਰਾਮੂੰਵਾਲਾ ਕਲਾਂ ਵਿਖੇ ਚੋਣ ਪ੍ਰਚਾਰ ਅਗਲੀ ਖ਼ਬਰ ਵਿਧਾਇਕ ਢੋਸ ਨੇ ਲੋਕਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ 'ਚ ਭੁਗਤਣ ਲਈ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।