20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਜਗਬੀਰ ਕੌਰ ਵਿਰਕ ਨੂੰ ਮਿਲ ਰਿਹਾ ਭਾਰੀ ਸਮਰਥਨ <br/>

ਅਜੀਤ ਡੈਸਕ 10-12-2025
ਕਿਸ਼ਨਪੁਰਾ ਕਲਾਂ/ਧਰਮਕੋਟ, 9 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ, ਪਰਮਜੀਤ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 15 ਜਲਾਲਾਬਾਦ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਜਗਬੀਰ ਕੌਰ ਵਿਰਕ ਪਤਨੀ ਪਰਮਜੀਤ ਸਿੰਘ ਵਿਰਕ ਸਰਕਲ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਦੇ ਹੱਕ 'ਚ ਇਲਾਕੇ 'ਚ ਵੱਡੀ ਤੇ ਤਾਕਤਵਰ ਹਵਾ ਚੱਲ ਰਹੀ ਹੈ | ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਲਾਕੇ ਦੇ ਸੀਨੀਅਰ ਵੋਟਰਾਂ ਤੋਂ ਲੈ ਕੇ ਨੌਜਵਾਨ ਵਰਗ ਤੱਕ, ਹਰ ਕੋਈ ਖੁੱਲ੍ਹ ਕੇ ਅਕਾਲੀ ਦਲ ਬਾਦਲ ਦੇ ਹੱਕ ਵਿਚ ਫ਼ਤਵਾ ਦੇ ਰਿਹਾ ਹੈ | ਲੋਕਾਂ ਦਾ ਸਾਫ਼ ਕਹਿਣਾ ਹੈ ਕਿ ਜਗਬੀਰ ਕੌਰ ਵਿਰਕ ਅਤੇ ਉਨ੍ਹਾਂ ਦੇ ਪਤੀ ਪ੍ਰਧਾਨ ਪਰਮਜੀਤ ਸਿੰਘ ਵਿਰਕ ਆਪਣੇ ਖੇਤਰ ਦੀ ਆਵਾਜ਼ ਵੀ ਹਨ ਤੇ ਹੱਕਾਂ ਦੀ ਲੜਾਕੂ ਵਕੀਲ ਵੀ | ਉਮੀਦਵਾਰ ਬੀਬੀ ਜਗਬੀਰ ਕੌਰ ਵਿਰਕ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਵਰਕਰਾਂ ਨੇ ਆਪਣੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਤੱਕੜੀ ਚੋਣ ਨਿਸ਼ਾਨ ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ, ਗੁਰਜੰਟ ਸਿੰਘ ਰਾਮੂਵਾਲੀਆ, ਅੰਗਰੇਜ਼ ਸਿੰਘ, ਗੁਰਮੇਲ ਸਿੰਘ ਸਿੱਧੂ, ਸਾਬਕਾ ਸਰਪੰਚ ਸਵਰਨਜੀਤ ਸਿੰਘ ਕਾਕਾ ਜ਼ੈਲਦਾਰ, ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਪਰਮਿੰਦਰ ਸਿੰਘ ਭੁੱਲਰ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਗੁਰਚਰਨ ਸਿੰਘ ਲੋਹਗੜ੍ਹ, ਦਵਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਰਾਜਾ ਮੱਟੂ ਕਿਸ਼ਨਪੁਰਾ ਕਲਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੀਨਾ ਸਾਹਿਬ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਬਲਵਿੰਦਰ ਕੌਰ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।