ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ 'ਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਦੀਨਾ ਸਾਹਿਬ ਤੋਂ ਉਮੀਦਵਾਰ ਬੀਬੀ ਬਲਵਿੰਦਰ ਕੌਰ ਦੇ ਚੋਣ ਪ੍ਰਚਾਰ ਦੀ ਅੱਜ ਇਤਿਹਾਸਕ ਗੁਰਦੁਆਰਾ ਲੋਹਗੜ੍ਹ ਜ਼ਫ਼ਰਨਾਮਾ ਸਾਹਿਬ ਤੋਂ ਅਰਦਾਸ ਕਰਕੇ ਸ਼ੁਰੂਆਤ ਕੀਤੀ ਗਈ ਜਿਸ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤੋਂ ਇਲਾਵਾ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਸਰਪੰਚ ਰਣਜੀਤ ਸਿੰਘ, ਸੁਖਵਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਖ਼ਾਲਸਾ, ਜਗਦੇਵ ਸਿੰਘ ਪੰਚ, ਅਮਨਦੀਪ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਹਰਦੇਵ ਸਿੰਘ ਪੰਚ, ਮਿੰਟੂ ਜੈਦਕਾ, ਮੇਜਰ ਸਿੰਘ, ਪ੍ਰਗਟ ਸਿੰਘ, ਸੁਖਜੀਤ ਸਿੰਘ, ਗੁਰਦੇਵ ਸਿੰਘ ਸਾਬਕਾ ਪੰਚ, ਨਵਪ੍ਰੀਤ ਸਿੰਘ ਨੰਬਰਦਾਰ, ਜੱਗਾ ਸਿੰਘ ਸਾਬਕਾ ਪੰਚ, ਕਾਕਾ ਸਿੰਘ, ਸਰਬਜੀਤ ਸਿੰਘ, ਸ਼ਵਿੰਦਰ ਸਿੰਘ ਬਰਾੜ, ਬਲਬਹਾਦਰ ਸਿੰਘ, ਸੁਖਦੀਪ ਸਿੰਘ, ਭੋਲਾ ਸਿੰਘ, ਬਲਦੇਵ ਸਿੰਘ ਫ਼ੌਜੀ ਆਦਿ ਹਾਜ਼ਰ ਸਨ |