20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਾਂਗਰਸੀ ਉਮੀਦਵਾਰ ਜਸਬੀਰ ਕੌਰ ਮਸਤੇ ਵਾਲਾ ਤੇ ਗੁਰਬੰਤ ਸਿੰਘ ਫ਼ੌਜੀ ਦੇ ਹੱਕ 'ਚ ਚੋਣ ਬੈਠਕ

ਅਜੀਤ ਡੈਸਕ 10-12-2025
ਕੋਟ ਈਸੇ ਖਾਂ, 9 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਾਹੇ ਵਾਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਬੀਰ ਕੌਰ ਪਤਨੀ ਸ਼ਿਵਾਜ ਸਿੰਘ ਭੋਲਾ ਮਸਤੇ ਵਾਲਾ ਤੇ ਬਲਾਕ ਸੰਮਤੀ ਜ਼ੋਨ ਨੂਰਪੁਰ ਹਕੀਮਾਂ ਤੋਂ ਕਾਂਗਰਸੀ ਉਮੀਦਵਾਰ ਗੁਰਬੰਤ ਸਿੰਘ ਫ਼ੌਜੀ ਦੇ ਹੱਕ 'ਚ ਕੋਟ ਸਦਰ ਖਾਂ 'ਚ ਗੁਰਪ੍ਰੀਤ ਸਿੰਘ ਸੋਨੂੰ ਪਮਾਰ ਦੇ ਗ੍ਰਹਿ ਵਿਖੇ ਭਰਵੀਂ ਚੋਣ ਬੈਠਕ ਹੋਈ ਜਿਸ 'ਚ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸ਼ਿਵਾਜ ਸਿੰਘ ਭੋਲਾ ਮਸਤੇ ਵਾਲਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਹਰ ਵਰਗ ਲਈ ਨਿਰਪੱਖ ਨੀਤੀਆਂ ਨਾਲ ਕੰਮ ਕਰਨ ਵਾਲੀ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਤੇ ਸਰਬਪੱਖੀ ਵਿਕਾਸ ਦੀ ਗੱਲ ਕੀਤੀ | ਆਗੂਆਂ ਨੇ ਕਿਹਾ ਕਿ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ 'ਚ ਹਲਕਾ ਧਰਮਕੋਟ 'ਚ ਕਾਂਗਰਸ ਵਲੋਂ ਖੜ੍ਹੇ ਕੀਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਪੂਰੀ ਮਿਹਨਤ ਨਾਲ ਸਾਥੀਆਂ ਸਮੇਤ ਚੋਣ ਪ੍ਰਚਾਰ 'ਚ ਜੁਟੇ ਹੋਏ ਹਨ ਤੇ ਲੋਕਾਂ ਵਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹਾਜ਼ਰ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਬੀਰ ਕੌਰ ਮਸਤੇ ਵਾਲਾ ਤੇ ਬਲਾਕ ਸੰਮਤੀ ਉਮੀਦਵਾਰ ਗੁਰਬੰਤ ਸਿੰਘ ਫ਼ੌਜੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਸੋਨੂੰ ਪਮਾਰ, ਅਜੈਬ ਸਿੰਘ ਸਿੱਧੂ, ਬੋਹੜ ਸਿੰਘ, ਹੈਪੀ ਮਿੱਠਾ, ਜੱਜ ਸਿੰਘ ਫ਼ੌਜੀ, ਬਲਰਾਜ ਸਿੰਘ ਖੰਨਾ, ਨਰਿੰਦਰ ਸਿੰਘ ਸਰਪੰਚ, ਗੁਰਮੁਖ ਸਿੰਘ ਸਭਰਵਾਲ, ਮੇਹਰ ਸਿੰਘ ਪੁਆਰ, ਪਿੱਪਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਧੇਕੇ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਦੀਨਾ ਸਾਹਿਬ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਬਲਵਿੰਦਰ ਕੌਰ ਦੀ ਚੋਣ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।