20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਧੇਕੇ ਨੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਬਾਘਾ ਪੁਰਾਣਾ, 9 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਉਮੀਦਵਾਰ ਕੁਲਵਿੰਦਰ ਕੌਰ ਤੇ ਕੁਲਜੀਤ ਸਿੰਘ ਕੁਲਜੀਤਾ ਲਈ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਪਿੰਡ ਮਾਣੂੰਕੇ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਕੌਰ ਪਾਰਟੀ ਦੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਦੇ ਧਰਮ ਪਤਨੀ ਹਨ ਤੇ ਬਲਾਕ ਸੰਮਤੀ ਦੇ ਉਮੀਦਵਾਰ ਕੁਲਜੀਤ ਸਿੰਘ ਪਾਰਟੀ ਦਾ ਮਿਹਨਤੀ ਵਰਕਰ ਹੈ | ਇਨ੍ਹਾਂ ਦੋਵੇਂ ਪਾਰਟੀ ਉਮੀਦਵਾਰਾਂ ਲਈ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਘਰ-ਘਰ ਵੋਟਾਂ ਦੀ ਮੰਗ ਕਰਦਿਆਂ ਕਿ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਖੜ੍ਹੇ ਕੀਤੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਰਵਿੰਦਰ ਸਿੰਘ ਭੋਲਾ, ਰਾਮ ਸਿੰਘ ਫ਼ੌਜੀ, ਤਰਸੇਮ ਸਿੰਘ ਗੋਭੀ, ਵਿਪਨ ਨਰੂਲਾ, ਜਗਦੇਵ ਸਿੰਘ ਜੱਗੂ, ਕੇਵਲ ਸਿੰਘ, ਗੁਰਜੰਟ ਸਿੰਘ, ਇਕਬਾਲ ਸਿੰਘ, ਜਗਸੀਰ ਸਿੰਘ ਜੈਦ, ਪ੍ਰਧਾਨ ਬਿੰਦਰ ਸਿੰਘ ਕਰਮੂ ਕਾ, ਸੁਖਮੰਦਰ ਸਿੰਘ, ਕਾਕਾ ਮਿਸਤਰੀ, ਕਿ੍ਸ਼ਨ ਸਿੰਘ, ਕੁਲਜੀਤ ਸਿੰਘ, ਰਾਮ ਮਿਸਤਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ 'ਚ ਸ਼ਾਮਿਲ ਹੋਏ ਵਰਕਰਾਂ ਦਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਸਵਾਗਤ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਜਸਬੀਰ ਕੌਰ ਮਸਤੇ ਵਾਲਾ ਤੇ ਗੁਰਬੰਤ ਸਿੰਘ ਫ਼ੌਜੀ ਦੇ ਹੱਕ 'ਚ ਚੋਣ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।