20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਾਂਗਰਸ 'ਚ ਸ਼ਾਮਿਲ ਹੋਏ ਵਰਕਰਾਂ ਦਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਸਵਾਗਤ

ਅਜੀਤ ਡੈਸਕ 10-12-2025
ਕਿਸ਼ਨਪੁਰਾ ਕਲਾਂ, 9 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਅੱਜ ਪਿੰਡ ਕੋਕਰੀ ਬੁੱਟਰਾਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਭਰਵਾਂ ਸਵਾਗਤ ਕੀਤਾ | ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ 'ਚ ਓਾਕਾਰ ਸਿੰਘ ਮੈਂਬਰ, ਬੰਤਾ ਸਿੰਘ ਮੈਂਬਰ, ਸੁਖਦੇਵ ਸਿੰਘ ਸਾਬਕਾ ਮੈਂਬਰ ਅਤੇ ਮੋਹਣ ਸਿੰਘ ਪ੍ਰਧਾਨ ਸਮੇਤ ਕਈ ਹੋਰ ਵਰਕਰ ਸ਼ਾਮਲ ਹਨ | ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਹੱਕ-ਹਕੂਕ ਦੀ ਲੜਾਈ ਲੜੀ ਹੈ | ਇਸ ਮੌਕੇ 'ਤੇ ਪੀ.ਏ. ਅਵਤਾਰ ਸਿੰਘ, ਜਸਮਤ ਸਿੰਘ ਮੱਤਾ, ਸਰਪੰਚ ਸਰਬਜੀਤ ਸਿੰਘ ਬੁੱਟਰ ਦਾਇਆ ਕਲਾ, ਬੂਟਾ ਸਿੰਘ ਮੈਂਬਰ ਤਲਵੰਡੀ ਮੱਲ੍ਹੀਆਂ, ਵੀਰਪਾਲ ਕੌਰ ਭਿੰਡਰ ਖ਼ੁਰਦ ਬਲਾਕ ਸੰਮਤੀ ਉਮੀਦਵਾਰ, ਬੀਰਪਾਲ ਕੌਰ ਬਲਾਕ ਸੰਮਤੀ ਉਮੀਦਵਾਰ ਤਲਵੰਡੀ ਮੱਲ੍ਹੀਆਂ, ਮਨਪ੍ਰੀਤ ਸਿੰਘ ਬੁੱਟਰ, ਬਲਦੇਵ ਸਿੰਘ ਮੈਂਬਰ, ਬਲਵਿੰਦਰ ਸਿੰਘ ਜਵੰਦਾ, ਕੈਪਟਨ ਸੁਰਜੀਤ ਸਿੰਘ, ਰਾਜਪ੍ਰੀਤ ਬੁੱਟਰ, ਡਾ. ਗੁਰਤੇਜ ਸਿੰਘ, ਰੁਪਿੰਦਰ ਸਿੰਘ ਜਵੰਦਾ, ਬਲਵੰਤ ਸਿੰਘ ਜਵੰਦਾ, ਅਵਤਾਰ ਸਿੰਘ ਮੈਂਬਰ, ਜਗਤਾਰ ਸਿੰਘ ਮੈਂਬਰ ਮੱਲੇ ਵਾਲੇ, ਜਿੰਦਰ ਕੌਰ, ਬਿੰਦਰ ਕੌਰ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਉਮੀਦਵਾਰ ਕੁਲਵਿੰਦਰ ਕੌਰ ਤੇ ਰਾਣੀ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਧੇਕੇ ਨੇ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।