20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਬਿਲਾਸਪੁਰ ਵਲੋਂ ਉਮੀਦਵਾਰ ਕੁਲਵਿੰਦਰ ਕੌਰ ਤੇ ਰਾਣੀ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਮਾਣੂੰਕੇ ਤੇ ਬਲਾਕ ਸੰਮਤੀ ਮੈਂਬਰ ਰਾਣੀ ਕੌਰ ਦੇ ਹੱਕ 'ਚ ਪਿੰਡ ਰੌਂਤਾ ਵਿਖੇ ਮੁਹਤਬਰਾਂ ਦੀ ਹਾਜ਼ਰੀ 'ਚ ਮੀਟਿੰਗ ਕੀਤੀ ਗਈ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਪੱਖੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ ਜਿਨ੍ਹਾਂ 'ਚ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਪਾਣੀ, ਕਿਸਾਨਾਂ ਨੂੰ ਪਾਣੀ ਤੇ ਸਿੱਖਿਆ ਮੁੱਖ ਹਨ | ਮਾਨ ਸਰਕਾਰ ਦੇ ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਹਰ ਇਕ ਵੋਟਰ ਨੂੰ ਅਪੀਲ ਹੈ ਕਿ ਉਹ ਆਉਣ ਵਾਲੀ 14 ਦਸੰਬਰ ਨੂੰ ਝਾੜੂ ਦੇ ਨਿਸ਼ਾਨ 'ਤੇ ਵੋਟਾਂ ਪਾ ਕੇ ਇਨ੍ਹਾਂ ਦੋਨਾਂ ਉਮੀਦਵਾਰਾਂ ਨੂੰ ਕਾਮਯਾਬ ਕਰੋ ਤਾਂ ਕਿ ਗਰਾਊਾਡ ਲੈਵਲ ਤੋਂ ਇਹ ਉਮੀਦਵਾਰ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰ ਸਕਣ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਮਾਣੂੰਕੇ, ਬਲਾਕ ਸੰਮਤੀ ਉਮੀਦਵਾਰ ਬੀਬੀ ਰਾਣੀ ਕੌਰ, ਐਡਵੋਕੇਟ ਕੁਲਦੀਪ ਸਿੰਘ, ਇੰਦਰਜੀਤ ਸਿੰਘ ਰੌਂਤਾ, ਗੁਰਜੰਟ ਸਿੰਘ ਮਾਣੂੰਕੇ, ਮਨਦੀਪ ਸਿੰਘ ਮਾਣੂੰਕੇ, ਪ੍ਰਧਾਨ ਜਗਦੀਪ ਸਿੰਘ ਗਟਰਾ, ਜਤਨ ਸਿੰਗਲਾ, ਅਰਸ਼ਦੀਪ ਸਿੰਘ, ਇੰਦਰਜੀਤ ਸਿੰਘ ਸਿੱਧੂ, ਪਰਨੀਤ ਸਿੰਘ ਭੰਗੂ, ਹਰਮੇਲ ਸਿੰਘ ਲੱਭੀ, ਹਰਦੇਵ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ 'ਚ 10 ਪਰਿਵਾਰ 'ਆਪ' ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਕਾਂਗਰਸ 'ਚ ਸ਼ਾਮਿਲ ਹੋਏ ਵਰਕਰਾਂ ਦਾ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।