20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ 'ਚ 10 ਪਰਿਵਾਰ 'ਆਪ' ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਮੋਗਾ ਦੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਪਹਿਲੇ ਹੀ ਦਿਨ ਆਪ ਪਾਰਟੀ ਦੇ ਟਕਸਾਲੀ ਤੇ ਫਾਊਾਡਰ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਸੰਜੀਤ ਸਿੰਘ ਸਨੀ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਕੀਤਾ ਤੇ ਉਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਸੰਜੀਤ ਸਿੰਘ ਸਨੀ ਗਿੱਲ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲਿਆਂ 'ਚ ਪ੍ਰਮੁੱਖ ਤੌਰ 'ਤੇ ਹਰਜਿੰਦਰ ਸਿੰਘ, ਸੰਤੋਖ ਸਿੰਘ ਢਿੱਲੋਂ, ਸੁਰਿੰਦਰ ਸਿੰਘ ਢਿੱਲੋਂ, ਅਜੈਬ ਸਿੰਘ, ਗਰਦੌਰ ਸਿੰਘ, ਨਿਰਮਲ ਸਿੰਘ, ਛਿੰਦਰ ਸਿੰਘ, ਅਜਮੇਰ ਸਿੰਘ, ਹਰਮਨਜੀਤ ਸਿੰਘ, ਸਰਬਜੀਤ ਸਿੰਘ, ਜੰਗ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅੰਮਿ੍ਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹਨ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਅੱਜ ਸੂਬੇ ਦੇ ਉਹ ਲੋਕ ਜਿਨ੍ਹਾਂ ਨੇ ਆਪ ਪਾਰਟੀ ਦੇ ਝਾਂਸੇ ਵਿਚ ਆ ਕੇ ਵੋਟਾਂ ਪਾਈਆਂ ਤੇ ਆਪ ਪਾਰਟੀ ਨੇ ਝੂਠ ਤੇ ਇਸ਼ਤਿਹਾਰਬਾਜ਼ੀ ਦਾ ਸਹਾਰਾ ਲੈ ਕੇ ਸਰਕਾਰ ਬਣਾਈ ਤੇ ਜੋ ਪਾਰਟੀ ਦਿੱਲੀ ਵਾਲਿਆਂ ਦੇ ਇਸ਼ਾਰਿਆਂ 'ਤੇ ਚੱਲਦੀ ਹੈ ਤੇ ਅੱਜ ਪੰਜਾਬ ਵਿਚ ਲੋਕਾਂ ਦੇ ਜੀਵਨ ਪੱਧਰ ਦਾ ਬੁਰਾ ਹਾਲ ਹੈ | ਸਨੀ ਗਿੱਲ ਨੇ ਕਿਹਾ ਇਨ੍ਹਾਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ ਕਿਉਂਕਿ ਇਹ ਚੋਣਾਂ ਸਾਲ 2027 ਦੀਆਂ ਚੋਣਾਂ ਦਾ ਵੀ ਮੁੱਢ ਬੰਨ੍ਹੇਗੀ | ਇਸ ਮੌਕੇ ਗੁਰਦਰਸ਼ਨ ਸਿੰਘ ਝੰਡੇਆਣਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਬੂਟਾ ਸਿੰਘ ਦੌਲਤਪੁਰਾ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਦਰਸ਼ਨ ਸਿੰਘ ਕਾਹਨ ਸਿੰਘ ਵਾਲਾ, ਧਰਮ ਸਿੰਘ, ਕੁਲਵੰਤ ਸਿੰਘ, ਮੁਖ਼ਤਿਆਰ ਸਿੰਘ, ਦਰਸ਼ਨ ਸਿੰਘ, ਪਵਨਦੀਪ ਸਿੰਘ ਘੱਲਾ ਕਲਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਰੱਤੀਆਂ, ਲਾਡੀ ਢੋਸ, ਮੱਖਣ ਬਰਾੜ ਤੇ ਰਾਜੇਆਣਾ ਨੇ ਮਾਹਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਉਮੀਦਵਾਰ ਕੁਲਵਿੰਦਰ ਕੌਰ ਤੇ ਰਾਣੀ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।