20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਚੇਅਰਮੈਨ ਰੱਤੀਆਂ, ਲਾਡੀ ਢੋਸ, ਮੱਖਣ ਬਰਾੜ ਤੇ ਰਾਜੇਆਣਾ ਨੇ ਮਾਹਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ

ਅਜੀਤ ਡੈਸਕ 10-12-2025
ਨੱਥੂਵਾਲਾ ਗਰਬੀ, 9 ਦਸੰਬਰ (ਨਵਦੀਪ ਸਿੰਘ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੇ ਅਕਾਲ ਚਲਾਣਾ ਕਰ ਜਾਣ 'ਤੇ ਅੱਜ ਸਾਬਕਾ ਚੇਅਰਮੈਨ ਤਰਸੇਮ ਸਿੰਘ ਰੱਤੀਆਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਤਾਰ ਸਿੰਘ ਰਾਜੇਆਣਾ ਤੇ ਧਰਮਕੋਟ ਤੋਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਯੂਸਫ਼ ਵੈਰੋਕੇ ਨੇ ਜਥੇਦਾਰ ਮਾਹਲਾ ਤੇ ਸੁਖਜੀਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਮਾਹਲਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਸਮੇਂ ਅਮਰਜੀਤ ਸਿੰਘ ਰਾਜੇਆਣਾ, ਸਾਬਕਾ ਡਿਪਟੀ ਚੀਫ਼ ਇੰਜੀਨੀਅਰ ਜਸਵਿੰਦਰ ਸਿੰਘ ਮਾਨ, ਇੰਸਪੈਕਟਰ ਰੁਪਿੰਦਰ ਸਿੰਘ ਪਟਿਆਲਾ, ਇੰਸਪੈਕਟਰ ਜਸਵਿੰਦਰ ਸਿੰਘ ਮੋਗਾ, ਜਗਦੀਪ ਸਿੰਘ ਜੈਮਲ ਵਾਲਾ ਵੀ ਮਾਹਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ |
ਪਿਛਲੀ ਖ਼ਬਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮੋਗਾ ਵਲੋਂ ਅੰਡਰ-14 ਕਿ੍ਕਟ ਟਰਾਇਲ ਦਾ ਐਲਾਨ ਅਗਲੀ ਖ਼ਬਰ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ 'ਚ 10 ਪਰਿਵਾਰ 'ਆਪ' ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।