20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਤੇ ਗੁਰਵਿੰਦਰ ਸਿੰਘ ਜਵੰਦਾ ਦੇ ਹੱਕ 'ਚ ਦੁਸਾਂਝ ਹੋਇਆ ਵੱਡਾ ਇਕੱਠ

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਅਸ਼ੋਕ ਬਾਂਸਲ)-ਕਾਂਗਰਸ ਪਾਰਟੀ ਦੇ ਤਲਵੰਡੀ ਭੰਗੇਰੀਆ/ਦੁਸਾਂਝ ਤੋਂ ਬਲਾਕ ਸੰਮਤੀ ਮੈਂਬਰ ਦੇ ਉਮੀਦਵਾਰ ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਤਲਵੰਡੀ ਭੰਗੇਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਉਨ੍ਹਾਂ ਦੇ ਹੱਕ ਵਿਚ ਪਿੰਡ ਦੁਸਾਂਝ ਵਿਖੇ ਲੋਕਾਂ ਦੇ ਇਕ ਵੱਡੇ ਇਕੱਠ ਨੇ ਉਨ੍ਹਾਂ ਨੂੰ ਵੋਟਾਂ ਪਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਵਾਂਗ ਸਾਡੇ ਇਹ ਦੋਵੇਂ ਉਮੀਦਵਾਰ ਤੁਹਾਡੀ ਸੇਵਾ ਵਿਚ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੱਕ ਸੱਚ ਤੇ ਭਾਈਚਾਰਕ ਸਾਂਝ ਦੀ ਗੱਲ ਕੀਤੀ ਹੈ | ਇਸ ਮੌਕੇ ਰੁਪਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਬੁੱਟਰ ਨੇ ਕਿਹਾ ਅਸੀਂ ਹਮੇਸ਼ਾ ਆਪਣੇ ਲੋਕਾਂ ਦੇ ਦੁੱਖ ਸੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹਦੇ ਹਾਂ ਤੇ ਸਾਨੂੰ ਵੀ ਇਕ ਮੌਕਾ ਜ਼ਰੂਰ ਦਿਓ | ਇਸ ਮੌਕੇ ਸਾਬਕਾ ਪੰਚ ਵੀਰ ਸਿੰਘ ਦੁਸਾਂਝ, ਨਿਰਮਲ ਸਿੰਘ ਨਿੰਮਾ ਗਿਆਨੀ, ਰੇਸ਼ਮ ਸਿੰਘ, ਜਸਵਿੰਦਰ ਸਿੰਘ ਤਲਵੰਡੀ, ਰਾਮ ਸਿੰਘ ਸਿੱਧੂ, ਹਰਨੇਕ ਸਿੰਘ ਨੇਕਾ, ਹਰਪਾਲ ਸਿੰਘ ਗੋਗੀ ਦੁਸਾਂਝ, ਬਾਬਾ ਸਾਧੂ ਸਿੰਘ, ਜਗਸੀਰ ਸਿੰਘ ਜੱਗਾ ਖਹਿਰਾ, ਰਾਮ ਸਿੰਘ ਸਿੱਧੂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ 'ਚ ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਮੈਰਿਟ ਸਥਾਨ <br/> ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ 'ਡਲਹੌਜ਼ੀ' ਦਾ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।