20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਨੈਤਿਕ ਸਿੱਖਿਆ ਇਮਤਿਹਾਨ 'ਚ ਸੁਖਾਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਮੈਰਿਟ ਸਥਾਨ <br/>

ਅਜੀਤ ਡੈਸਕ 10-12-2025
ਠੱਠੀ ਭਾਈ, 9 ਦਸੰਬਰ (ਜਗਰੂਪ ਸਿੰਘ ਮਠਾੜੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਸੁਖਾਨੰਦ ਕਾਲਜ ਦੀ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਕਿਰਨਦੀਪ ਕੌਰ ਅਤੇ ਬੀ.ਏ. ਭਾਗ ਤੀਜਾ ਦੀ ਅਮਨਦੀਪ ਕੌਰ ਨੇ ਮੈਰਿਟ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੁਸ਼ਨਾਇਆ ਹੈ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ, ਫਾਲੋਅਪ ਅਤੇ ਮੋਨੀਟਰਿੰਗ ਡਾ. ਅਵੀਨਿੰਦਰਪਾਲ ਸਿੰਘ ਨੇ ਦੱਸਿਆ ਕਿ ਇਮਤਿਹਾਨ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਮੈਰਿਟ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅੰਤਰ ਕਾਲਜ ਯੁਵਕ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਸੁਖਾਨੰਦ ਕਾਲਜ ਦੇ ਪਿ੍ੰਸੀਪਲ ਅਤੇ ਕਾਲਜ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਕਾਲਜ ਵਿਚ ਧਾਰਮਿਕ ਅਤੇ ਨੈਤਿਕ ਗਤੀਵਿਧੀਆਂ ਦੇ ਇੰਚਾਰਜ ਨੂੰ ਵਧਾਈਆਂ ਦਿੱਤੀਆਂ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਸੁਖਾਨੰਦ ਕਾਲਜ ਦਾ ਉਦੇਸ਼ ਰਸਮੀ ਵਿੱਦਿਆ ਦੇ ਨਾਲ-ਨਾਲ ਵਿਦਿਆਰਥਣਾਂ ਦੀ ਸਰਬਪੱਖੀ ਸ਼ਖ਼ਸੀਅਤ ਦੀ ਉਸਾਰੀ ਕਰਨਾ ਵੀ ਹੈ, ਇਸੇ ਲਈ ਧਰਮ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਅਜਿਹੇ ਇਮਤਿਹਾਨਾਂ ਵਿਚ ਵੀ ਵਿਦਿਆਰਥਣਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਂਦਾ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਚੋਣ ਪ੍ਰਚਾਰ ਸ਼ੁਰੂ ਅਗਲੀ ਖ਼ਬਰ ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਤੇ ਗੁਰਵਿੰਦਰ ਸਿੰਘ ਜਵੰਦਾ ਦੇ ਹੱਕ 'ਚ ਦੁਸਾਂਝ ਹੋਇਆ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।