ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਜ਼ੋਨ ਬਿਲਾਸਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਉਮੀਦਵਾਰ ਕੁਲਦੀਪ ਕੌਰ ਅਤੇ ਜ਼ੋਨ ਲੋਪੋ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਉਮੀਦਵਾਰ ਅਮਰਜੀਤ ਸਿੰਘ ਫ਼ੌਜੀ ਦੇ ਹੱਕ ਵਿਚ ਚੋਣ ਰੈਲੀ ਕੀਤੀ ਗਈ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮਾਨ ਸਰਕਾਰ ਨੇ ਪਾਣੀਆਂ, ਖੇਤੀ, ਸਿੱਖਿਆ ਅਤੇ ਸਿਹਤ ਸੇਵਾਵਾਂ ਵਿਚ ਹੈਰਾਨੀਜਨਕ ਕੰਮ ਕੀਤੇ ਹਨ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 14 ਦਸੰਬਰ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਦੋਨਾਂ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ | ਇਸ ਸਮੇਂ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਫ਼ੌਜੀ, ਬਲਵਿੰਦਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਗੋਰਾ ਪ੍ਰਧਾਨ, ਡਾ. ਹਰਜੀਤ ਸਿੰਘ, ਸਾਧੂ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ, ਡਾ. ਰਜਿੰਦਰ ਸਿੰਘ, ਨਰ ਸਿੰਘ, ਥਾਣਾ ਸਿੰਘ, ਜੋਧਾ ਸਿੰਘ, ਹਾਕਮ ਸਿੰਘ ਫ਼ੌਜੀ, ਡਾ. ਕੁਲਦੀਪ ਸਿੰਘ, ਗੁਰਦੇਵ ਸਿੰਘ, ਜਗਦੀਪ ਸਿੰਘ, ਜਗਰਾਜ ਸਿੰਘ ਗੋਪੀ, ਪਵਨਦੀਪ ਸਿੰਘ, ਸੁਖਪਾਲ ਸਿੰਘ, ਕਰਨੈਲ ਸਿੰਘ, ਅਮਨਦੀਪ ਸਿੰਘ, ਬਲਦੇਵ ਸਿੰਘ, ਬਲਰਾਮ ਸਿੰਘ, ਰਜਿੰਦਰ ਮਿਸਤਰੀ, ਬੱਬੂ ਮਿੰਟੂ, ਜੱਸਾ ਸਿੰਘ, ਮੁਖ਼ਤਿਆਰ ਸਿੰਘ, ਸੁਖਮੰਦਰ ਸਿੰਘ, ਪੂਰਨ ਸਿੰਘ, ਹਰਬੰਸ ਸਿੰਘ, ਕਰਨੈਲ ਸਿੰਘ, ਬੰਤ ਸਿੰਘ, ਜੱਗਾ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਬਿੱਕਰ ਸਿੰਘ, ਮੁਖ਼ਤਿਆਰ ਸਿੰਘ, ਮਾਸਟਰ ਮੇਘ ਸਿੰਘ, ਜੀਤਾ ਸਿੰਘ, ਰਾਜੂ ਸਿੰਘ, ਅੰਗਰੇਜ਼ ਸਿੰਘ, ਕਾਕਾ ਸਿੰਘ ਮੈਂਬਰ, ਜਗਸੀਰ ਸਿੰਘ ਮੈਂਬਰ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਹਾਜ਼ਰ ਸਨ |