ਬਾਘਾ ਪੁਰਾਣਾ, 9 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਪ੍ਰਚਾਰ ਲਈ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਵਲੋਂ ਪਿੰਡ-ਪਿੰਡ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਚੋਣ ਪ੍ਰਚਾਰ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਬਲਾਕ ਸੰਮਤੀ ਉਮੀਦਵਾਰ ਊਧਮ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਸਿਮਰਜੀਤ ਕੌਰ ਦੇ ਹੱਕ 'ਚ ਕਾਂਗਰਸ ਪਾਰਟੀ ਵਲੋਂ ਡੋਰ ਟੂ ਡੋਰ ਭੋਲਾ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਾਲ ਚੋਣ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਉਨ੍ਹਾਂ ਆਉਣ ਵਾਲੀ 14 ਦਸੰਬਰ ਨੂੰ ਚੋਣ ਨਿਸ਼ਾਨ ਪੰਜੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਬੇਅੰਤ ਸਿੰਘ, ਨਿਰਭੈ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਜਤਿੰਦਰ ਸਿੰਘ, ਜਗਰੂਪ ਸਿੰਘ, ਸੁਖਚੈਨ ਸਿੰਘ, ਸੋਨੀ ਨੰਬਰਦਾਰ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਲਖਵੀਰ ਸਿੰਘ, ਗੁਰਮੀਤ ਸਿੰਘ, ਜਗਸੀਰ ਸਿੰਘ, ਕੇਵਲ ਸਿੰਘ, ਮੇਜਰ ਸਿੰਘ, ਗੁਰਜੀਤ ਸਿੰਘ, ਗੁਰਮੇਲ ਸਿੰਘ, ਡਾਕਟਰ ਹੈਪੀ, ਕੁਲਵੰਤ ਸਿੰਘ, ਮਨਮੋਹਨ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ |