20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਮਾਲਸਰ ਦੇ ਸਮੂਹ ਮੁਟਾਰ ਪਰਿਵਾਰ ਨੇ ਮਾਪਿਆਂ ਦੀ ਯਾਦ 'ਚ ਲਗਾਇਆ ਅੱਖਾਂ ਦਾ ਕੈਂਪ <br/>

ਅਜੀਤ ਡੈਸਕ 10-12-2025
ਸਮਾਲਸਰ, 9 ਦਸੰਬਰ (ਗੁਰਜੰਟ ਕਲਸੀ ਲੰਡੇ)-ਸਮਾਲਸਰ ਦੇ ਸਮੂਹ ਮੁਟਾਰ ਪਰਿਵਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੇ ਪਿਤਾ ਬਲਵੀਰ ਸਿੰਘ ਮੁਟਾਰ ਅਤੇ ਮਾਤਾ ਗੁਰਦਿਆਲ ਕੌਰ ਮੁਟਾਰ ਦੀ ਯਾਦ ਵਿਚ ਡੇਰਾ ਬਾਬਾ ਕੌਲ ਦਾਸ ਵਿਚ ਅੱਖਾਂ ਤੇ ਜਨਰਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸਥਾਨਕ ਸਿਹਤ ਕੇਂਦਰ ਦੀ ਡਾਕਟਰੀ ਟੀਮ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਸਮਾਲਸਰ ਸਮਾਜ ਸੇਵਾ ਸੰਮਤੀ ਸਮਾਲਸਰ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਇਕਾਈ ਸਮਾਲਸਰ, ਮੈਡੀਕਲ ਸਟੋਰ ਐਸੋਸੀਏਸ਼ਨ ਸਮਾਲਸਰ, ਐਵਨੈਸ ਇਮੀਗ੍ਰੇਸ਼ਨ ਵਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ | ਕੈਂਪ 'ਚ ਕਰੀਬ 170 ਮਰੀਜ਼ਾਂ ਨੇ ਚੈੱਕਅਪ ਕਰਵਾਇਆ ਤੇ 60 ਦੇ ਕਰੀਬ ਮਰੀਜ਼ਾਂ ਦੇ ਲੈਨਜ਼ ਪਾਏ ਗਏ | ਇਸ ਮੌਕੇ ਲੋੜਵੰਦਾਂ ਨੂੰ ਐਨਕਾਂ ਤੇ ਦਵਾਈਆਂ ਮੁਕਤ ਵੰਡੀਆਂ ਗਈਆਂ | ਸਿੰਗਲਾ ਹਸਪਤਾਲ ਕੋਟਕਪੂਰਾ ਦੀ ਡਾਕਟਰੀ ਦੀ ਟੀਮ ਨੇ ਅੱਖਾਂ ਦਾ ਚੈੱਕਅਪ ਕੀਤਾ | ਇਸ ਮੌਕੇ ਮਰੀਜ਼ਾਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ |

ਪਿਛਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਐਥਲੈਟਿਕ ਮੀਟ ਕਰਵਾਈ <br/> ਅਗਲੀ ਖ਼ਬਰ ਭੋਲਾ ਸਿੰਘ ਬਰਾੜ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।