20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 10-12-2025
ਕੋਟ ਈਸੇ ਖਾਂ, 9 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਮਨੁੱਖਤਾ ਤੇ ਧਰਮ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਭਾਈ ਲਾਲੋ ਜੀ, ਸ੍ਰੀ ਅੰਮਿ੍ਤਸਰ ਸਾਹਿਬ ਰੋਡ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਿਮਰਨਜੀਤ ਸਿੰਘ ਤੇ ਹੋਰਨਾਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਨੁੱਖਤਾ ਤੇ ਧਰਮ ਦੀ ਖ਼ਾਤਰ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ | ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਅਤੇ ਪ੍ਰਬੰਧਕਾਂ ਵਲੋਂ ਧਾਰਮਿਕ ਸ਼ਖ਼ਸੀਅਤਾਂ, ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਬਾਬਾ ਸ਼ਮਸ਼ੇਰ ਸਿੰਘ, ਬਾਬਾ ਗੋਰਾ ਸਿੰਘ ਸਦਰਕੋਟ, ਚੇਅਰਮੈਨ ਵਿਜੇ ਕੁਮਾਰ ਧੀਰ, ਮੁੱਖ ਸੇਵਾਦਾਰ ਗੁਰਮੇਲ ਸਿੰਘ ਗੈਦੂ, ਐਡਵੋਕੇਟ ਗੁਰਮੇਲ ਸਿੰਘ ਭੁੱਲਰ, ਕੌਂਸਲਰ ਸੁੱਚਾ ਸਿੰਘ ਪੁਰਬਾ, ਜਸਵੀਰ ਸਿੰਘ ਗੈਦੂ, ਭਾਈ ਹਰਦੀਪ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ ਜੱਬਲ, ਗੁਰਪ੍ਰੀਤ ਸਿੰਘ ਸੱਗੂ, ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ, ਸਲਵਿੰਦਰ ਸਿੰਘ ਸਦਿਊੜਾ, ਸੁਮੀਤ ਬਿੱਟੂ ਮਲਹੋਤਰਾ ਵਾਈਸ ਪ੍ਰਧਾਨ ਨਗਰ ਪੰਚਾਇਤ, ਕਰਨਪਾਲ ਸਿੰਘ ਭੁੱਲਰ, ਗੁਰਵੰਤ ਸਿੰਘ ਵਿਰਕ, ਸੁਰਿੰਦਰ ਮਿਗਲਾਨੀ, ਬਖ਼ਸ਼ੀਸ਼ ਸਿੰਘ ਰਾਮਗੜ੍ਹ, ਪ੍ਰਗਟ ਸਿੰਘ ਧਾਲੀਵਾਲ, ਰਣਜੀਤ ਸਿੰਘ ਖ਼ਾਲਸਾ, ਹਰਿੰਦਰਪਾਲ ਸਿੰਘ ਨੈਸਲੇ, ਸੁਖਵਿੰਦਰ ਸਿੰਘ ਗੈਦੂ, ਭਾਈ ਹਰਚੰਦ ਸਿੰਘ, ਬਲਜੀਤ ਸਿੰਘ ਬਿੱਟੂ, ਅਮਰੀਕ ਸਿੰਘ ਪੱਕੀ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ, ਬਾਬਾ ਜਸਵੰਤ ਸਿੰਘ, ਬਾਬਾ ਬੂਟਾ ਸਿੰਘ, ਜਸਬੀਰ ਸਿੰਘ ਕੋਟੀਆ, ਸੁਰਜੀਤ ਸਿੰਘ ਸਦਿਊੜਾ, ਕੌਂਸਲਰ ਪ੍ਰਦੀਪ ਪਲਤਾ, ਡਾ. ਰਾਬਿੰਦਰ ਸਿੰਘ, ਮਾਸਟਰ ਅਮਰੀਕ ਸਿੰਘ, ਲਵਲੀ ਖ਼ਾਲਸਾ, ਵਿੱਕੀ ਅਰੋੜਾ, ਸੁਖਦੇਵ ਸਿੰਘ ਪੁਰਬਾ, ਬਾਬਾ ਸਤਨਾਮ ਸਿੰਘ, ਕੌਂਸਲਰ ਬੱਗੜ ਸਿੰਘ, ਹਰਮੀਤ ਸਿੰਘ ਭੋਲਾ, ਹਾਕਮ ਸਿੰਘ, ਦਵਿੰਦਰ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ, ਬਲਵੀਰ ਸਿੰਘ, ਸਾਹਿਬ ਭੁੱਲਰ, ਗੁਰਸੇਵਕ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਦਾ ਦਸਮੇਸ਼ ਸਕੂਲ ਨੇ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਦਾ ਸਹੋਦਿਆ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।