20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਦਾ ਦਸਮੇਸ਼ ਸਕੂਲ ਨੇ ਕੀਤਾ ਵਿਸ਼ੇਸ਼ ਸਨਮਾਨ

ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਦਾ ਸਨਮਾਨ ਕਰਦੇ ਹੋਏ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ, ਪਿ੍ੰਸੀਪਲ ਸੁਖਦੇਵ ਸਿੰਘ ਸਿੱਧੂ ਅਤੇ ਹੋਰ | ਤਸਵੀਰ: ਅਮੋਲਕ ਸਿੰਘ ਕਲਸੀ <br/> 10-12-2025
ਕਿਸ਼ਨਪੁਰਾ ਕਲਾਂ, 9 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਸਮਾਗਮ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਵਲੋਂ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਹੈਪੀ ਔਲਖ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਵਿਚ ਅਗਵਾਈ ਕਰਦਾ ਆ ਰਿਹਾ ਹੈ | ਪਿੰਡ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ, ਨੌਜਵਾਨਾਂ ਨੂੰ ਖੇਡਾਂ ਅਤੇ ਸੱਭਿਆਚਾਰਕ ਕਿਰਿਆਵਾਂ ਵੱਲ ਪ੍ਰੇਰਿਤ ਕਰਨਾ, ਪਿੰਡ ਦੀ ਸਫਾਈ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਅਮਲ ਵਿਚ ਲਿਆਉਣ ਲਈ ਉਹ ਹਮੇਸ਼ਾ ਅੱਗੇ ਰਹਿੰਦਾ ਹੈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਮਾਜ ਸੇਵਾ ਲਈ ਹੈਪੀ ਅÏਲਖ ਦੀ ਨਿਸ਼ਕਾਮ ਭਾਵਨਾ ਅਤੇ ਸਮਰਪਣ ਨੇ ਪਿੰਡ ਦੇ ਹਰੇਕ ਵਰਗ ਨੂੰ ਪ੍ਰੇਰਿਤ ਕੀਤਾ ਹੈ | ਪਿ੍ੰਸੀਪਲ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਵਿਚ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਸ਼ਬਦ ਕੀਰਤਨ ਚੱਲਦਾ ਰਹਿੰਦਾ ਹੈ ਕਿਉਂਕਿ ਸਾਰੇ ਪਿੰਡ 'ਚ ਸਪੀਕਰ ਲਗਾਏ ਗਏ ਹਨ | ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਅÏਲਖ ਨੇ ਸਨਮਾਨ ਦੇਣ ਲਈ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ, ਪਿ੍ੰਸੀਪਲ ਸੁਖਦੇਵ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਅੱਗੇ ਵੀ ਪਿੰਡ ਦੇ ਵਿਕਾਸ, ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ | ਇਸ ਮੌਕੇ ਸਨਮਾਨ ਕਰਨ ਵਾਲਿਆਂ 'ਚ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ, ਡਾ. ਮੋਹਣ ਸਿੰਘ, ਮਾ. ਜਸਕਰਨ ਸਿੰਘ ਮੋਗਾ, ਹੰਸ ਕੁਮਾਰ ਪੱਬੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਪਾਰਲੀਮੈਂਟ ਸੈਸ਼ਨ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।