20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਪਾਰਲੀਮੈਂਟ ਸੈਸ਼ਨ ਕਰਵਾਇਆ

ਅਜੀਤ ਡੈਸਕ 10-12-2025
ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਤੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਦੇਸ਼ ਦੀ ਸੰਸਦੀ ਪ੍ਰਣਾਲੀ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਕ ਪ੍ਰਭਾਵਸ਼ਾਲੀ ਮਾਡਲ ਪਾਰਲੀਮੈਂਟ ਸੈਸ਼ਨ ਕਰਵਾਇਆ ਗਿਆ | ਇਸ ਪਾਰਲੀਮੈਂਟ ਸੈਸ਼ਨ ਵਿਚ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਹਿਉਮਨਿਟੀ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਸਪੀਕਰ, ਵਿਰੋਧੀ ਧਿਰ ਦੇ ਨੇਤਾ ਤੇ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਦੀਆਂ ਭੂਮਿਕਾਵਾਂ ਨਿਭਾ ਕੇ ਲੋਕਤੰਤਰੀ ਦੇਸ਼ ਦੇ ਸੰਸਦੀ ਪ੍ਰਣਾਲੀ ਦੀ ਝਲਕ ਪੇਸ਼ ਕੀਤੀ | ਦੇਸ਼ ਅੰਦਰ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂੰ ਕਰਵਾਉਂਦੇ ਹੋਏ ਉਨ੍ਹਾਂ ਦੇ ਹੱਲ ਸਬੰਧੀ ਨੀਤੀਆਂ ਪੇਸ਼ ਕੀਤੀਆਂ | ਸੱਤਾਧਾਰੀ ਧਿਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ, ਉੱਥੇ ਹੀ ਵਿਰੋਧੀ ਧਿਰ 'ਚ ਬੈਠੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁੱਦਿਆਂ ਸਬੰਧੀ ਪ੍ਰਸ਼ਨ ਪੁੱਛੇ ਗਏ | ਸਦਨ ਦੀ ਕਾਰਵਾਈ ਕਿਸ ਤਰ੍ਹਾਂ ਕੀਤੀ ਜਾਂਦੀ ਹੈ, ਇਸ ਉੱਪਰ ਵੱਖ-ਵੱਖ ਭੂਮਿਕਾਵਾਂ ਨਿਭਾਅ ਕੇ ਵਿਦਿਆਰਥੀਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਮੁੱਦਿਆਂ 'ਤੇ ਜਵਾਬ ਦਿੱਤੇ ਜਿਸ ਨਾਲ ਪੂਰਾ ਮਾਹੌਲ ਇਕ ਅਸਲੀ ਸੰਸਦ ਲੱਗ ਰਿਹਾ ਸੀ | ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਨੇ ਇਸ ਪਾਰਲੀਮੈਂਟ ਸੈਸ਼ਨ ਬਾਰੇ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਸਿਰਫ਼ ਰਾਜਨੀਤੀ ਬਾਰੇ ਹੀ ਨਹੀਂ ਸਿਖਾਉਂਦੇ, ਸਗੋਂ ਉਨ੍ਹਾਂ ਵਿਚ ਆਪਣੇ ਵਿਚਾਰ ਪੇਸ਼ ਕਰਨ, ਤਰਕ ਦੇਣ ਤੇ ਲੀਡਰਸ਼ਿਪ ਦੀ ਭਾਵਨਾ ਵੀ ਪੈਦਾ ਕਰਦੇ ਹਨ | ਇਸ ਸਫਲ ਆਯੋਜਨ ਨੇ ਸਿੱਧ ਕਰ ਦਿੱਤਾ ਕਿ ਸਕੂਲੀ ਵਿਦਿਆਰਥੀ ਦੇਸ਼ ਦੇ ਗੰਭੀਰ ਮੁੱਦਿਆਂ 'ਤੇ ਕਿੰਨੀ ਡੂੰਘੀ ਸਮਝ ਰੱਖਦੇ ਹਨ ਤੇ ਉਹ ਭਵਿੱਖ 'ਚ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਹਨ | ਸਕੂਲ ਦੇ ਪਿ੍ੰਸੀਪਲ ਵਲੋਂ ਇਸ ਸੈਸ਼ਨ ਦੀ ਯੋਗ ਅਗਵਾਈ ਕਰਨ ਵਾਲੇ ਦਵਿੰਦਰ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਅਗਵਾਈ ਕਾਰਨ ਇਹ ਸੈਸ਼ਨ ਸਫ਼ਲ ਹੋਇਆ | ਅੰਤ 'ਚ ਸਭ ਤੋਂ ਚੰਗੇ ਬੁਲਾਰਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਦਾ ਦਸਮੇਸ਼ ਸਕੂਲ ਨੇ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।