07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਵਿਸ਼ਵਾਸ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ-ਪਾਲ ਸਿੰਘ ਕਲੇਰ

ਅਜੀਤ ਡੈਸਕ 23-12-2025
ਮੋਗਾ, 22 ਦਸੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੀ ਯਾਦ ਵਿਚ ਕਲੇਰ ਕੰਪਲੈਕਸ ਜ਼ੀਰਾ ਰੋਡ ਵਲੋਂ ਸਰਬੱਤ ਦੇ ਭਲੇ ਲਈ ਕੇਸਰ ਦੁੱਧ ਦਾ ਲੰਗਰ ਲਗਾਇਆ ਗਿਆ | ਸਭ ਤੋਂ ਪਹਿਲਾਂ ਕਲੇਰ ਕੰਪਲੈਕਸ ਦੇ ਐਮ.ਡੀ. ਪਾਲ ਸਿੰਘ ਕਲੇਰ, ਗੁਰਸੇਵਕ ਸਿੰਘ, ਮਨਦੀਪ ਸਿੰਘ ਮਨੀ, ਮਨਿੰਦਰ ਸਿੰਘ, ਅਨਮੋਲ ਬਰਾੜ, ਸਿਮਰ ਸੰਧੂ, ਜਤਿੰਦਰ ਸੰਧੂ, ਸੰਨੀ ਲੋਟਾ, ਵਿਕਾਸ ਮਿੱਤਲ ਸੀ.ਏ., ਅਰੁਣ, ਮੈਡਮ ਜਸਪਾਲ ਕੌਰ, ਗੁਰਪ੍ਰੀਤ ਮੈਡਮ, ਸੀਰਾ, ਕਿਰਸਟੀ ਅਤੇ ਹੋਰ ਦੁਕਾਨਦਾਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ | ਇਸ ਦੌਰਾਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕੇਸਰ ਦੁੱਧ ਦਾ ਲੰਗਰ ਛਕਾਇਆ ਗਿਆ | ਇਸ ਮੌਕੇ ਪਾਲ ਸਿੰਘ ਕਲੇਰ, ਗੁਰਸੇਵਕ ਸਿੰਘ ਅਤੇ ਮਨਦੀਪ ਸਿੰਘ ਮਨੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਕਿਸੇ ਵੀ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰਦੇ ਹੋਏ ਆਪਣੇ ਧਰਮ ਅਤੇ ਵਿਸ਼ਵਾਸ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਸਨ ਜਿਨ੍ਹਾਂ ਨੇ ਆਪਣੇ ਧਰਮ ਅਤੇ ਵਿਸ਼ਵਾਸ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਸਿੱਖ ਇਤਿਹਾਸ ਵਿਚ ਉਨ੍ਹਾਂ ਦੀ ਸ਼ਹਾਦਤ ਬਹੁਤ ਮਹੱਤਵ ਰੱਖਦੀ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਨੇ ਚਮਕੌਰ ਦੀ ਲੜਾਈ ਵਿਚ ਵੀ ਸ਼ਹਾਦਤ ਪ੍ਰਾਪਤ ਕੀਤੀ | ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਨੂੰ ਸਰਹਿੰਦ ਦੇ ਨਵਾਬ ਨੇ ਵੀ ਨੀਂਹਾਂ ਵਿਚ ਚਿਣਵਾ ਦਿੱਤਾ ਸੀ | ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਅਤੇ ਭਾਵਨਾਤਮਿਕ ਅਧਿਆਇ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਧਰਮ ਅਤੇ ਵਿਸ਼ਵਾਸ ਲਈ ਲੜਨ ਲਈ ਪ੍ਰੇਰਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਕੰਪਲੈਕਸ ਦੇ ਦੁਕਾਨਦਾਰਾਂ ਵਲੋਂ ਲੰਗਰ ਦੇ ਨਾਲ-ਨਾਲ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ, ਜੋ ਅੱਗੇ ਵੀ ਨਿਰੰਤਰ ਜਾਰੀ ਰਹੇਗਾ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਚਮਕੌਰ ਦੀ ਗੜ੍ਹੀ ਦੀ ਜੰਗ ਅਤੇ ਸਾਕਾ ਸਰਹਿੰਦ ਦੇ ਇਤਿਹਾਸ ਬਾਰੇ ਦੱਸਿਆ ਅਗਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਵੈਟਨਰੀ ਅਫ਼ਸਰਾਂ ਨੇ ਡਾ. ਹਿਮਾਂਸ਼ੂ ਸਿਆਲ ਡਿਪਟੀ ਡਾਇਰੈਕਟਰ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।