26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਪੀਕਰ ਸੰਧਵਾਂ ਨੇ ਹਲਕੇ ਦੇ ਵੱਖ-ਵੱਖ ਸਮਾਗਮਾਂ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 29-12-2025
ਕੋਟਕਪੂਰਾ, 28 ਦਸੰਬਰ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕੀਤੀ | ਉਨ੍ਹਾਂ ਜੈਤੋ ਰੋਡ ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਲਗਾਏ ਲੰਗਰ 'ਚ ਸ਼ਿਰਕਤ ਕੀਤੀ | ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਵਾਲਾ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ 'ਚ ਸ਼ਾਮਿਲ ਹੋਏ ਤੇ ਆਈ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਲਈ ਕਿਹਾ ਤੇ ਰਾਗੀ ਸਿੰਘਾਂ ਵਲੋਂ ਕੀਤੇ ਗਏ ਸ਼ਬਦ ਕੀਰਤਨ ਦਾ ਆਨੰਦ ਮਾਣਿਆ | ਸਪੀਕਰ ਸੰਧਵਾਂ ਵਲੋਂ ਕਰ ਭਲਾ ਹੋ ਭਲਾ ਪ੍ਰੈੱਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ 'ਚ ਵੀ ਸ਼ਮੂਲੀਅਤ ਕੀਤੀ | ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨੰਬਰ 26 ਕੋਟਕਪੂਰਾ ਦੇ ਹੁਕਮੀ ਨਾਥ ਡੇਰਾ ਵਿਖੇ ਕਰਵਾਏ ਨਗਰ ਕੀਰਤਨ 'ਚ ਹਾਜ਼ਰੀ ਲਵਾਈ |
ਪਿਛਲੀ ਖ਼ਬਰ ਫ਼ਰੀਦਕੋਟ ਸ਼ਹਿਰ ਬਣਿਆ ਕੂੜੇ ਦਾ ਢੇਰ, ਸਫ਼ਾਈ ਪ੍ਰਬੰਧਾਂ ਦੀ ਨਿਕਲੀ ਫੂਕ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕਾਂਗਰਸ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।