12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਾਲ 2026 ਦਾ ਕਲੰਡਰ ਜਾਰੀ

ਅਜੀਤ ਡੈਸਕ 31-12-2025
ਮੋਗਾ, 30 ਦਸੰਬਰ (ਜਸਪਾਲ ਸਿੰਘ ਬੱਬੀ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਮੋਗਾ ਵਿਖੇ ਨਵਾਂ ਸਾਲ 2026 ਦਾ ਕਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੂਬਾ ਵਿੱਤ ਸਕੱਤਰ ਨਵੀਨ ਸਚਦੇਵਾ, ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਬੂਟਾ ਸਿੰਘ ਭੱਟੀ ਮੋਗਾ, ਬਾਜ਼ ਸਿੰਘ ਭੁੱਲਰ ਫਿਰੋਜ਼ਪੁਰ, ਜਸਪਾਲ ਸੰਧੂ ਜਲੰਧਰ, ਰਾਕੇਸ਼ ਧਵਨ ਅੰਮਿ੍ਤਸਰ, ਸੰਜੀਵ ਕੁਮਾਰ ਲੁਧਿਆਣਾ, ਕੁਲਦੀਪ ਸਿੰਘ ਫਰੀਦਕੋਟ, ਸਤਪਾਲ ਸਿੰਘ ਸਹਿਗਲ ਮੋਗਾ ਅਤੇ ਗੁਰਪਾਲ ਜ਼ੀਰਵੀ ਨੇ ਕੀਤੀ | ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ 2020 ਤੁਰੰਤ ਰੱਦ ਕਰਕੇ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਤੇ ਭੱਤਿਆਂ ਨੂੰ ਲਾਗੂ ਕੀਤਾ ਜਾਵੇ, ਐਨ.ਐਸ.ਕਿਊ.ਐਫ., ਕੰਪਿਊਟਰ ਅਧਿਆਪਕਾਂ, ਐਸੋਸੀਏਟ ਅਧਿਆਪਕਾਂ ਅਤੇ ਹੋਰ ਵਲੰਟੀਅਰਾਂ, ਕੱਚੇ ਅਤੇ ਠੇਕਾ ਆਧਾਰਤ ਅਧਿਆਪਕਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਿਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਵਾਉਣਾ, ਕੇਂਦਰੀ ਪੈਟਰਨ ਤੇ ਤਨਖਾਹਾਂ ਦੇਣ ਸਬੰਧੀ 17 ਜੁਲਾਈ 2020 ਦਾ ਪੱਤਰ ਤੁਰੰਤ ਰੱਦ ਕਰਵਾਉਣਾ, ਜਥੇਬੰਦੀ ਦੇ ਮੰਗ ਪੱਤਰ ਵਿਚ ਸ਼ਾਮਿਲ ਹਨ |
ਪਿਛਲੀ ਖ਼ਬਰ ਬਜ਼ੁਰਗਾਂ ਦਾ ਹਾਲ-ਚਾਲ ਪੁੱਛਣ ਲਈ ਅਗਰਵਾਲ ਮਹਿਲਾ ਸੈੱਲ ਅਤੇ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਨੇ ਹਸਨਪੁਰ ਦਾ... ਅਗਲੀ ਖ਼ਬਰ ਸੂਬਾ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਨੰਗਾ-ਪੇਂਡੂ ਮਜ਼ਦੂਰ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।