16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਦਿਆਰਥੀਆਂ ਦੀ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਮੀਟਿੰਗ <br/>

ਅਜੀਤ ਡੈਸਕ 01-06-2025
ਮੂਨਕ, 31 ਮਈ (ਪ੍ਰਵੀਨ ਮਦਾਨ)-ਸਕੂਲ ਮੁਖੀ ਸ਼੍ਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਪੀ ਐਮ ਸ਼੍ਰੀ ਸਰਕਾਰੀ ਕੰਨਿਆ ਸਕੂਲ ਮੂਨਕ ਵਿਚ ਮਾਪਿਆਂ ਅਤੇ ਅਧਿਆਪਕਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਤਰੱਕੀ, ਚਲਨ-ਚਾਲ, ਅਤੇ ਭਵਿੱਖੀ ਯੋਜਨਾਵਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਸੀ | ਮਾਪਿਆਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਵਿਵਹਾਰ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸੁਝਾਅ ਵੀ ਦਿੱਤੇ | ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਦਿੱਤੀ ਗਈ ਅਤੇ ਅਗਲੇ ਪੜਾਅ ਦੀ ਤਿਆਰੀ ਬਾਰੇ ਦੱਸਿਆ ਗਿਆ | ਸਕੂਲ ਮੁਖੀ ਸੰਦੀਪ ਸਿੰਘ ਨੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਓਦੋਂ ਹੀ ਅੱਗੇ ਵਧ ਸਕਦੇ ਹਨ ਜਦ ਮਾਪੇ ਅਤੇ ਅਧਿਆਪਕ ਇਕੱਠੇ ਮਿਲ ਕੇ ਕੰਮ ਕਰਦੇ ਹਨ | ਅਜਿਹੀਆਂ ਮੀਟਿੰਗਾਂ ਰਾਹੀਂ ਸਕੂਲ ਅਤੇ ਘਰ ਦੇ ਵਿਚਕਾਰ ਇਕ ਬਹੁਤ ਵਧੀਆ ਸਾਂਝ ਬਣਦੀ ਹੈ | ਇਸ ਮੌਕੇ ਐਡਵੋਕੇਟ ਵਿਕਾਸ ਕੁਮਾਰ ਨੇ ਬੱਚਿਆਂ ਨੂੰ ਪਾਸਕੋ ਐਕਟ ਬਾਰੇ ਜਾਣਕਾਰੀ ਦਿੱਤੀ ਅੱਜ ਦੇ ਦਿਨ ਬੱਚਿਆਂ ਵੱਲੋਂ ਪੌਦੇ ਲਗਾਏ ਗਏ ਅਤੇ ਬੱਚਿਆਂ ਲਈ ਛਬੀਲ ਲਗਾਈ ਗਈ ਇਸ ਮੌਕੇ ਸਮੂਹ ਐੱਸ ਐੱਮ ਸੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਤੇ ਮਾਮਲਾ ਦਰਜ ਅਗਲੀ ਖ਼ਬਰ ਕੋਰਟ ਕੰਪਲੈਕਸ ਦੇ ਪੁਲਿਸ ਮੁਲਾਜ਼ਮਾਂ ਨੇ ਇਮਾਨਦਾਰੀ ਦੀ ਕੀਤੀ ਮਿਸਾਲ ਕਾਇਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।