16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਤੇ ਮਾਮਲਾ ਦਰਜ

ਅਜੀਤ ਡੈਸਕ 01-06-2025
ਸ਼ੇਰਪੁਰ, 31 ਮਈ (ਮੇਘ ਰਾਜ ਜੋਸ਼ੀ)-ਥਾਣਾ ਮੁਖੀ ਸ਼ੇਰਪੁਰ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਵਰਕ ਪਰਮਿਟ ਤੇ ਵਿਦੇਸ਼ ਭੇਜਣ ਦੇ ਨਾਂ ਤੇ 7 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿ੍ਸ਼ਨ ਕੁਮਾਰ ਪੁੱਤਰ ਮੇਹਰ ਚੰਦ ਵਾਸੀ ਸੰਗਰੂਰ ਦੀ ਸ਼ਿਕਾਇਤ ਤੇ ਉੱਚ ਅਧਿਕਾਰੀਆਂ ਦੀ ਪੜਤਾਲ ਤੋਂ ਬਾਅਦ ਜਗਪਾਲ ਸਿੰਘ ਵਾਸੀ ਵਜ਼ੀਦਪੁਰ ਬਿਦੇਸਾ ਤੇ ਮੁਕੱਦਮਾ ਨੰਬਰ 47 ਆਈ.ਪੀ.ਸੀ ਧਾਰਾ 420, 406 ਅਤੇ ਪੰਜਾਬ ਟਰੈਵਲ ਪੋ੍ਰਫੈਸ਼ਨਲ ਐਕਟ 2014 ਤਹਿਤ ਮਾਮਲਾ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਬਸਪਾ ਬੇਜ਼ਮੀਨੇ ਲੋਕਾਂ ਦੇ ਹੱਕ ਵਿਚ ਨਿੱਤਰੀ ਅਗਲੀ ਖ਼ਬਰ ਵਿਦਿਆਰਥੀਆਂ ਦੀ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।