16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ. ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ <br/>

ਅਜੀਤ ਡੈਸਕ 01-06-2025
ਮਸਤੂਆਣਾ ਸਾਹਿਬ, 31 ਮਈ (ਦਮਦਮੀ)-ਸਿਆਸਤ ਦੇ ਬਾਬਾ ਬੋਹੜ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਵਲੋਂ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿਚ ਬਹੁਤ ਜ਼ਿਆਦਾ ਅਤੇ ਸਕਾਰਾਤਮਿਕ ਯੋਗਦਾਨ ਪਾਇਆ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ, ਬਾਬਾ ਗਾਂਧਾ ਸਿੰਘ ਟਰੱਸਟ, ਪੰਜਾਬ ਰਾਜ ਬਿਜਲੀ ਬੋਰਡ ਅਤੇ ਪੰਜਾਬ ਪਲਾਨਿੰਗ ਕਮਿਸ਼ਨ ਦੇ ਚੇਅਰਮੈਨ ਰਹੇ ਸ. ਢੀਂਡਸਾ ਦੇ ਅਚਾਨਕ ਅਕਾਲ ਚਲਾਣਾ ਕਰਨ ਤੇ ਅੱਜ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਪਿ੍ੰਸੀਪਲ ਵਿਜੇ ਪਲਾਹਾ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਉਨ੍ਹਾਂ ਦੀ ਰਾਜਨੀਤਿਕ ਖੇਤਰ ਨੂੰ ਦਿੱਤੀ ਦੇਣ ਬਾਰੇ ਵੀਚਾਰ ਚਰਚਾ ਕਰਦੇ ਹੋਏ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀ ਰੂਹ ਨੂੰ ਯਾਦ ਕੀਤਾ ਗਿਆ | ਇਸ ਮੌਕੇ ਮੈਡਮ ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਸ੍ਰ ਢੀਂਡਸਾ ਦੀ ਸ਼ਖ਼ਸੀਅਤ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸ੍ਰ ਢੀਂਡਸਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਜਿੱਥੇ ਪਰਿਵਾਰ ਅਤੇ ਪਾਰਟੀ ਨੂੰ ਗਹਿਰਾ ਸਦਮਾ ਪੁੱਜਾ ਹੈ, ਉੱਥੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਨੂੰ ਵੀ ਇੱਕ ਨਾ ਪੂਰਾ ਹੋਣ ਵਾਲਾ ਇੱਕ ਘਾਟਾ ਪਿਆ ਹੈ |

ਪਿਛਲੀ ਖ਼ਬਰ ਮੀਂਹ, ਹਨੇਰੀ ਤੇ ਝੱਖੜ ਨਾਲ ਆਵਾਜਾਈ ਪ੍ਰਭਾਵਿਤ <br/> ਅਗਲੀ ਖ਼ਬਰ ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।