18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 01-06-2025
ਧੂਰੀ, 31 ਮਈ (ਲਖਵੀਰ ਸਿੰਘ ਧਾਂਦਰਾ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜੈਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਸੋਕ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿੱਚ ਹੋਈ | ਮੀਟਿੰਗ ਵਿਚ ਪੰਥ ਦੇ ਦਿੱਗਜ ਸਿਆਸਤਦਾਨ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ | ਮੀਟਿੰਗ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ੍ਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਅਕਾਲ ਪੁਰਖ ਅੱਗੇ ਸ੍ਰ ਢੀਂਡਸਾ ਦੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਦੀ ਅਰਦਾਸ ਕੀਤੀ ਗਈ | ਐਸੋਸੀਏਸ਼ਨ ਦੇ ਚੀਫ਼ ਪੈਟਰਨ ਹਰਦੇਵ ਸਿੰਘ ਜਵੰਧਾ, ਚੇਅਰਮੈਨ ਸ੍ਰ ਕੁਲਵੰਤ ਸਿੰਘ, ਪ੍ਰਧਾਨ ਜੈਦੇਵ ਸ਼ਰਮਾ, ਜਨਰਲ ਸਕੱਤਰ ਜਸਵਿੰਦਰ ਸਿੰਘ ਮੂਲੋਵਾਲ ਨੇ ਕਿਹਾ ਕਿ ਸ੍ਰ ਢੀਂਡਸਾ ਵਲੋਂ ਆਪਣੇ ਲੰਮੇ ਸਿਆਸੀ ਜੀਵਨ ਵਿਚ ਪੰਥ, ਪੰਜਾਬ ਅਤੇ ਕੌਮ ਦੀ ਕੀਤੀ ਸੇਵਾ ਨੂੰ ਲੋਕ ਸਦਾ ਯਾਦ ਰੱਖਣਗੇ | ਇਸ ਮੌਕੇ ਕਰਮ ਸਿੰਘ ਮਾਨ, ਜੰਗ ਸਿੰਘ ਬਾਦਸ਼ਾਹਪੁਰ, ਸੁਖਦੇਵ ਸਿੰਘ ਖੰਗੂੜਾ, ਹਰਬੰਸ ਸਿੰਘ ਸੋਢੀ, ਸਾਧੂ ਸਿੰਘ ਮੀਰਹੇੜੀ, ਪ੍ਰੀਤਮ ਸਿੰਘ ਧੂਰਾ ਅਤੇ ਹਰਚਰਨ ਸਿੰਘ ਲਹਿਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪ੍ਰਾਚੀਨ ਭਾਰਤੀ ਇਲਾਜ ਪ੍ਰਣਾਲੀਆਂ ਦੀ ਮਨੁੱਖ ਨੂੰ ਤੰਦਰੁਸਤ ਰੱਖਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ-ਡਾ. ਭੰਡਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।