19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਮਤਿ ਸਮਾਗਮ 4 ਤੋਂ <br/>

ਅਜੀਤ ਡੈਸਕ 02-06-2025
ਅਹਿਮਦਗੜ੍ਹ 1 ਜੂਨ (ਸੁਖਜੀਤ ਸਿੰਘ ਖੇੜਾ)-ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸੁਸਾਇਟੀ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਮਿਤੀ 4, 5 ਅਤੇ 6 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ 4 ਅਤੇ 5 ਜੂਨ ਨੂੰ ਸੰਤ ਬਾਬਾ ਹਰਦੀਪਕ ਸਿੰਘ ਜੀ ਟਿੱਬੇ ਵਾਲੇ ਅਤੇ 6 ਜੂਨ ਨੂੰ ਸੰਤ ਬਾਬਾ ਅਵਤਾਰ ਸਿੰਘ ਜੀ ਧੂਰਕੋਟ ਵਾਲੇ ਰਾਤ 8 ਵਜੇ ਤੋਂ 10 ਵਜੇ ਤੱਕ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਗਈ ਉਹ ਸਮੇਂ ਸਿਰ ਗੁਰੂ ਘਰ ਹਾਜ਼ਰੀ ਲਗਵਾ ਕੇ ਕਥਾ ਕੀਰਤਨ ਸਰਵਣ ਕਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਗੁਰਸ਼ਰਨ ਸਿੰਘ ਸੋਨੀ, ਕੁਲਦੀਪ ਸਿੰਘ ਦੀਪੀ, ਜਸਕਰਨ ਸਿੰਘ ਸੋਢੀ, ਅਵਤਾਰ ਸਿੰਘ ਬਿਰਦੀ, ਸਵਰਨ ਸਿੰਘ, ਰਾਜਵੀਰ ਸਿੰਘ, ਰਮਿੰਦਰ ਸਿੰਘ ਤਨੇਜਾ, ਜਗਜੀਵਨ ਸਿੰਘ, ਬਲਜਿੰਦਰ ਸਿੰਘ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਵਾਸਤੇ 87 ਟਰੱਕ ਕਾਫ਼ਲਾ ਕਣਕ ਰਸਦ ਰਵਾਨਾ ਅਗਲੀ ਖ਼ਬਰ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।