04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਤਿੰਨ ਅÏਰਤਾਂ ਸਮੇਤ ਪੰਜ ਬਰੀ

ਅਜੀਤ ਡੈਸਕ 03-09-2025
ਸੰਗਰੂਰ, 2 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਨੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿੱਚੋਂ ਤਿੰਨ ਅÏਰਤਾਂ ਸਮੇਤ ਪੰਜ ਜਣਿਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ-1 ਸੰਗਰੂਰ ਵਿਖੇ 26 ਸਤੰਬਰ 2020 ਨੂੰ ਦਰਜ ਮਾਮਲੇ ਮੁਤਾਬਿਕ ਹਸਪਤਾਲ ਵਿੱਚ ਜੇਰੇ ਇਲਾਜ ਚਰਨਜੀਤ ਕੌਰ ਵਾਸੀ ਸੰਗਰੂਰ ਨੇ ਬਿਆਨ ਦਰਜ ਕਰਵਾਇਆ ਸੀ ਕਿ ਮੇਰੇ ਗੁਆਂਢੀ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਨਾਲ ਲੜਾਈ ਝਗੜਾ ਕਰ ਰਹੇ ਹਨ, ਇਹ ਸਾਨੂੰ ਮੁਰਗੇ ਰੱਖਣ ਨਹੀਂ ਦਿੰਦੇ ਸੀ ਅਤੇ ਸਾਡੇ ਨਾਲ ਕੁੱਟਮਾਰ ਕਰਦੇ ਸਨ | 22 ਸਤੰਬਰ ਨੂੰ ਜਦ ਉਹ ਆਪਣੀ ਬੇਟੀ ਅਤੇ ਬੇਟੇ ਨਾਲ ਬਜਾਰ ਤੋਂ ਵਾਪਿਸ ਪੈਦਲ ਆ ਰਹੇ ਸੀ ਤਾਂ ਸ਼ਿਵ ਕੁਮਾਰ, ਉਸਦੀ ਪੁੱਤਰੀ ਸੋਨੀਆ ਅਤੇ ਕੁਸ਼ਮਾ, ਮਹਿੰਦਰ ਕੌਰ ਅਤੇ ਉਸਦੇ ਪੁੱਤਰ ਬੰਤ ਸਿੰਘ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਅਤੇ ਲੜਾਈ ਝਗੜਾ ਕਰਨ ਲੱਗੇ | ਇਨ੍ਹਾਂ ਤੋਂ ਤੰਗ ਆ ਕੇ ਉਸ ਨੇ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ | ਬਾਅਦ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਪੁਲਿਸ ਨੇ ਸ਼ਿਵ ਕੁਮਾਰ, ਕੁਸ਼ਮਾ, ਸੋਨੀਆ, ਮਹਿੰਦਰ ਕੌਰ, ਬੰਤ ਸਿੰਘ ਵਾਸੀਅਨ ਸੰਗਰੂਰ ਖਿਲਾਫ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਤੇ ਪੰਜਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਅਦਾਲਤ ਵਿਚ ਬਚਾਅ ਪੱਖ ਵਲੋਂ ਸੰਦੀਪ ਹਰੇੜੀ ਅਤੇ ਹੋਰ ਵਕੀਲ ਪੇਸ਼ ਹੋਏ |
ਪਿਛਲੀ ਖ਼ਬਰ ਡੀਜਲ ਪੈਟਰੋਲ ਵੇਚਣ ਦੇ ਦੋਸ਼ਾਂ ਵਿਚੋਂ ਬਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਡਰੱਗ ਇੰਸਪੈਕਟਰ ਨੇ ਕੈਮਿਸਟਾਂ ਨਾਲ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।