04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੰਤ ਲੌਂਗੋਵਾਲ ਇੰਸਟੀਚਿਊਟ 'ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 03-09-2025
ਲੌਂਗੋਵਾਲ, 2 ਸਤੰਬਰ (ਵਿਨੋਦ ਸ਼ਰਮਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਲੌਂਗੋਵਾਲ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਗੁਰੂ ਘਾਸੀਦਾਸ ਕੇਂਦਰੀ ਯੂਨੀਵਰਸਿਟੀ, ਬਿਲਾਸਪੁਰ ਛੱਤੀਸਗੜ੍ਹ ਦੇ ਕੁਲਪਤੀ ਪ੍ਰੋ. ਆਲੋਕ ਕੁਮਾਰ ਚੱਕਰਵਾਲ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮਹੱਤਵ, ਨਿੱਜੀ ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਗਹਿਰਾਈ ਨਾਲ ਸਮਝ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਜੀਵਨ ਸਿਰਫ਼ ਡਿਗਰੀ ਹਾਸਲ ਕਰਨ ਦਾ ਸਾਧਨ ਨਹੀਂ ਬਲਕਿ ਆਤਮ ਵਿਕਾਸ, ਸੋਚਣ ਦੀ ਆਜ਼ਾਦੀ ਅਤੇ ਰਾਸ਼ਟਰ ਨਿਰਮਾਣ ਵਿਚ ਭਾਗੀਦਾਰੀ ਦੀ ਯਾਤਰਾ ਹੈ | ਆਪਣੇ ਅਨੁਭਵ ਸਾਂਝੇ ਕਰਦਿਆਂ ਉਨ੍ਹਾਂ ਕਿਹਾ, Tਤੁਹਾਡੇ ਅੰਦਰ ਬੇਅੰਤ ਸਮਰੱਥਾ ਹੈ | ਇਸ ਪ੍ਰੋਗਰਾਮ ਵਿਚ ਸਲਾਇਟ ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਬੋਧਨ ਨਾਲ ਮਨੋਬਲ ਦਿੱਤਾ ਅਤੇ ਨਵੇਂ ਵਿਦਿਆਰਥੀਆਂ ਨੂੰ ਨਵੀਂ ਸੋਚ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੰਸਥਾਨ ਦੇ ਡੀਨ ਸਟੂਡੈਂਟ ਵੈੱਲਫੇਅਰ ਪ੍ਰੋ. ਐੱਮ. ਐੱਮ. ਸਿਨਹਾ, ਮੈਕੈਨਿਕਲ ਇੰਜੀਨੀਅਰਿੰਗ ਦੇ ਮੁਖੀ ਪ੍ਰੋ. ਸ਼ੰਕਰ ਸਿੰਘ ਅਤੇ ਕਈ ਅਧਿਆਪਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਡਾਕਟਰ ਦਾ ਹਾਲਚਾਲ ਜਾਣਿਆ-ਪੁਲਿਸ ਕਾਰਵਾਈ ਦੀ ਢਿੱਲੀ ਕਾਰਗੁਜ਼ਾਰੀ ਦੀ ਕੀਤੀ ਨਿਖੇਧੀ ਅਗਲੀ ਖ਼ਬਰ 3.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੀ ਗਊਸ਼ਾਲਾ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।