04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਕਾਲੀ ਦਲ (ਬਾਦਲ) ਬਣ ਰਿਹੈ ਹੜ੍ਹ ਪੀੜਤਾਂ ਦਾ ਸਹਾਰਾ - ਗਗਨ ਖੰਡੇਬਾਦ <br/>

ਅਜੀਤ ਡੈਸਕ 03-09-2025
ਲਹਿਰਾਗਾਗਾ, 2 ਸਤੰਬਰ (ਮਦਨ ਸ਼ਰਮਾ, ਅਸ਼ੋਕ ਗਰਗ) - ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਆਏ ਹੜ੍ਹਾਂ ਦੌਰਾਨ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ ਨੇ ਅਕਾਲੀ ਦਲ ਦੇ ਨਾਅਰੇ 'ਰਾਜ ਨਹੀਂ ਸੇਵਾ' ਨੂੰ ਸੱਚ ਕਰ ਵਿਖਾਇਆ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਲਹਿਰਾ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਅਗਾਊਾ ਯੋਗ ਪ੍ਰਬੰਧ ਨਾ ਹੋਣ ਦੇ ਕਾਰਨ ਸੂਬੇ ਅੰਦਰ ਹੜ੍ਹ ਆ ਰਹੇ ਹਨ, 1988 ਤੋਂ ਬਾਅਦ ਇੰਨੀ ਵੱਡੀ ਪੱਧਰ 'ਤੇ ਸੂਬੇ ਅੰਦਰ ਤਬਾਹੀ ਹੋਈ ਹੈ, ਜਿਸ ਦੀ ਭਰਪਾਈ ਲਈ ਲੰਬਾ ਸਮਾਂ ਲੱਗੇਗਾ ਪਰ ਹੈਰਾਨੀ ਹੈ ਕਿ ਜਿੱਥੇ ਸ. ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਖ਼ੁਦ ਪਹੁੰਚ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ, ਉਥੇ ਹੀ ਆਪ ਸਰਕਾਰ ਦੇ ਮੰਤਰੀ ਅਤੇ ਆਗੂ ਹੜ੍ਹ ਵਾਲੇ ਇਲਾਕਿਆਂ ਵਿਚ ਜਾ ਕੇ ਫ਼ੋਟੋਆਂ ਖਿਚਵਾਉਣ ਵਿਚ ਮਸਤ ਹਨ ਅਤੇ ਹੜ੍ਹ ਪੀੜਤ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦਾ ਕੰਮ ਕਰ ਰਹੇ ਹਨ | ਹਰ ਪੀੜਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਰਕਾਰੀ ਮਦਦ ਨਹੀਂ ਪਹੁੰਚਾ ਜਾ ਰਹੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈਲੀਕਾਪਟਰ ਲੋਕਾਂ ਦੀ ਮਦਦ ਲਈ ਦੇਣ ਸਬੰਧੀ ਡਰਾਮੇਬਾਜ਼ੀ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦਾ ਹਰ ਛੋਟਾ ਵੱਡਾ ਆਗੂ ਅਤੇ ਵਰਕਰ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 24 ਘੰਟੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਤਿਆਰ ਬਰ ਤਿਆਰ ਹੈ, ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਬਿਨ੍ਹਾਂ ਕਿਸੇ ਦੇਰੀ ਦੇ ਇਨਸਾਨੀਅਤ ਨਾਤੇ ਕੇਂਦਰ ਸਰਕਾਰ ਪੰਜਾਬ ਨੂੰ ਤੁਰੰਤ ਆਰਥਿਕ ਪੈਕੇਜ ਦਾ ਐਲਾਨ ਕਰੇ |

ਪਿਛਲੀ ਖ਼ਬਰ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ 'ਤੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਮੁੜ ਸਤਾਉਣ ਲੱਗਾ ਹੜ੍ਹਾਂ ਦਾ ਡਰ ਅਗਲੀ ਖ਼ਬਰ ਲਾਚਾਰ ਬਜ਼ੁਰਗ ਜੋੜੇ ਦੇ ਘਰ ਦੀ ਛੱਤ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।