05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੁਲਦੀਪ ਸਿੰਘ 'ਆਪ' ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 03-09-2025
ਸੰਗਰੂਰ, 1 ਸਤੰਬਰ (ਧੀਰਜ ਪਸ਼ੋਰੀਆ) - ਪਿੰਡ ਉੱਪਲੀ ਦੇ ਪੰਚ ਕੁਲਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ 'ਆਪ' ਕਿਸਾਨ ਵਿੰਗ ਬਲਾਕ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਰਦਿਆਂ ਕੁਲਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ | ਪਿੰਡ ਉੱਪਲੀ ਦੇ ਸਰਪੰਚ ਜੰਗੀਰ ਸਿੰਘ, ਅਵਤਾਰ ਸਿੰਘ ਤਾਰੀ, ਪਰਮਜੀਤ ਸਿੰਘ, ਤਰਸੇਮ ਗਿਰ, ਅਵਤਾਰ ਸਿੰਘ ਅਤੇ ਹੋਰਨਾਂ ਨੇ ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਸਵਾਮੀ ਦਯਾ ਨੰਦ ਦੀ ਬਰਸੀ 6 ਨੂੰ ਅਗਲੀ ਖ਼ਬਰ ਮੀਂਹ ਕਾਰਨ ਡਿਗੀਆਂ ਘਰਾਂ ਦੀਆਂ ਛੱਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।