05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਿ੍ੰਸ ਗਰਗ ਬਣੇ 'ਆਪ' ਟਰੇਡ ਵਿੰਗ ਦੇ ਹਲਕਾ ਲਹਿਰਾਗਾਗਾ ਕੋਆਰਡੀਨੇਟਰ

ਅਜੀਤ ਡੈਸਕ 03-09-2025
ਲਹਿਰਾਗਾਗਾ, 2 ਸਤੰਬਰ (ਅਸ਼ੋਕ ਗਰਗ) - ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਅੰਦਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ ਕੀਤੇ ਹਨ | ਇਸ ਲੜੀ ਤਹਿਤ ਪਾਰਟੀ ਨੂੰ ਸਮਰਪਿਤ ਯੂਥ ਆਗੂ ਪਿ੍ੰਸ ਗਰਗ ਸ਼ੈਲਰ ਵਾਲੇ ਨੂੰ ਆਮ ਆਦਮੀ ਪਾਰਟੀ ਦਾ ਟਰੇਡ ਵਿੰਗ ਦਾ ਹਲਕਾ ਲਹਿਰਾਗਾਗਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਤੇ ਗੱਲਬਾਤ ਕਰਦਿਆਂ ਪਿ੍ੰਸ ਗਰਗ ਸ਼ੈਲਰ ਵਾਲੇ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਸਪੁੱਤਰ ਗੌਰਵ ਗੋਇਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਸ ਉੱਪਰ ਭਰੋਸਾ ਪ੍ਰਗਟ ਕਰਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਸ਼ੈਲਰ ਮਾਲਕ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਚਰਨਜੀਤ ਸ਼ਰਮਾ, ਮਾਰਕੀਟ ਕਮੇਟੀ ਲਹਿਰ ਗਾਗਾ ਦੇ ਪ੍ਰਧਾਨ ਡਾਕਟਰ ਸ਼ੀਸ਼ਪਾਲ ਆਨੰਦ ਨੇ ਪਿ੍ੰਸ ਗਰਗ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ |
ਪਿਛਲੀ ਖ਼ਬਰ ਭਵਾਨੀਗੜ੍ਹ ਇਲਾਕੇ ਵਿਚ ਝੋਨੇ 'ਤੇ ਬੌਨਾ ਰੋਗ ਦਾ ਹਮਲਾ ਅਗਲੀ ਖ਼ਬਰ ਹੜ੍ਹਾਂ ਦੀ ਸਥਿਤੀ ਬਾਰੇ ਕੀਤੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।