27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਰੰਟ ਲੱਗਣ ਕਾਰਨ ਕੰਬਾਈਨ ਦੇ ਡਰਾਈਵਰ ਦੀ ਮੌਤ <br/>

ਅਜੀਤ ਡੈਸਕ 22-10-2025
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਨੇੜਲੇ ਪਿੰਡ ਬਿਗੜਵਾਲ ਵਿਖੇ ਕੰਬਾਈਨ ਨਾਲ ਝੋਨੇ ਦੀ ਵਾਢੀ ਕਰ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪਿੰਡ ਮੈਦੇਵਾਸ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਹਰਦਮ ਸਿੰਘ ਉਰਫ਼ ਦਮ ਵਾਸੀ ਮੈਦੇਵਾਸ ਇਕ ਕੰਬਾਈਨ 'ਤੇ ਡਰਾਈਵਰ ਵਜੋਂ ਕੰਮ ਕਰਦਾ ਸੀ |ਅੱਜ ਦੁਪਹਿਰ ਕਰੀਬ ਬਾਰਾਂ ਕੁ ਵਜੇ ਜਦੋਂ ਉਹ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ 'ਚ ਕੰਬਾਈਨ ਨਾਲ ਝੋਨਾ ਵੱਢ ਰਿਹਾ ਸੀ ਤਾਂ ਅਚਾਨਕ ਕੰਬਾਈਨ ਖੇਤ 'ਚੋਂ ਦੀ ਲੰਘ ਰਹੀ ਬਿਜਲੀ ਦੀ ਲਾਈਨ ਦੀਆਂ ਤਾਰਾਂ ਨਾਲ ਛੂਹ ਗਈ | ਜਿਸ ਕਾਰਨ ਹਰਦਮ ਸਿੰਘ ਉਰਫ਼ ਦਮ (40) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੈਦੇਵਾਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ | ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀ ਜਾ ਸਕਿਆ |

ਪਿਛਲੀ ਖ਼ਬਰ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਇਸ ਵਾਰ ਰੋਸ ਵਜੋਂ ਮਨਾਈ ਕਾਲੀ ਦੀਵਾਲੀ - ਵਾਲੀਆ, ਬਜਾਜ ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।