20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੰਤ ਢੱਡਰੀਆਂ ਵਾਲੇ 5 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਢੱਡਰੀਆਂ ਦਾ ਰੱਖਣਗੇ ਨੀਂਹ ਪੱਥਰ

ਗੁਰਦੁਆਰਾ ਪਰਮੇਸ਼ਰ ਦੁਆਰ ਸ਼ੇਖ਼ੂਪੁਰਾ ਵਿਖੇ ਪਿੰਡ ਢੱਡਰੀਆਂ ਦੇ ਸਰਪੰਚ ਜੱਗਾ ਸਿੰਘ ਕੋਟੀਆ ਅਤੇ ਮੈਂਬਰ ਸਾਹਿਬਾਨਾਂ ਦਾ ਸਨਮਾਨ ਕਰਦੇ ਹੋਏ ਸੰਤ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ | ਤਸਵੀਰ : ਖੰਨਾ <br/> 02-11-2025
ਲੌਂਗੋਵਾਲ, 1 ਨਵੰਬਰ (ਸ.ਸ.ਖੰਨਾ, ਵਿਨੋਦ) - ਇਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਨੌਜਵਾਨਾਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮਕਸਦ ਨਾਲ ਹਲਕਾ ਸੁਨਾਮ ਵਿਚ ਪੈਂਦੇ ਪਿੰਡ ਢੱਡਰੀਆਂ ਵਿਖੇ 5 ਨਵੰਬਰ ਨੂੰ ਬਾਅਦ ਦੁਪਹਿਰ 2 ਦੁਪਹਿਰ 13.54 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਨੀਂਹ ਪੱਥਰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਰੱਖਿਆ ਜਾ ਰਿਹਾ ਹੈ | ਜਿਸ ਦੀ ਜਾਣਕਾਰੀ ਬਿੰਦਰ ਸ਼ਰਮਾ ਢੱਡਰੀਆਂ ਨੇ ਦਿੱਤੀ | ਇਲਾਕੇ ਦੇ ਲੋਕਾਂ ਅਤੇ ਪਿੰਡ ਢੱਡਰੀਆਂ ਦੀ ਪੰਚਾਇਤ ਵਲੋਂ ਗੁਰਦੁਆਰਾ ਪਰਮੇਸ਼ਰ ਦੁਆਰ ਸ਼ੇਖ਼ੂਪੁਰਾ ਜਾ ਕਿ ਬਾਬਾ ਜੀ ਨੂੰ ਬੇਨਤੀ ਕੀਤੀ ਗਈ ਕੀ ਆਪਣੇ ਨਗਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਵਿਸ਼ੇਸ਼ ਸਹਿਯੋਗ ਸਦਕਾ ਇੱਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਣਾਈ ਜਾ ਰਹੀ ਹੈ | ਜਿਸ ਦੀ ਸ਼ੁਰੂਆਤ ਬਾਬਾ ਜੀ ਵਲੋਂ ਕੀਤੀ ਜਾਵੇ ਇਲਾਕੇ ਦੀਆਂ ਸੰਗਤਾਂ ਦੀ ਬੇਨਤੀ ਮੰਨਦੇ ਹੋਏ ਬਾਬਾ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ 5 ਨਵੰਬਰ ਨੂੰ ਪਿੰਡ ਢੱਡਰੀਆਂ ਵਿਖੇ ਪਹੁੰਚ ਰਹੇ ਹਨ | ਇਸ ਮੌਕੇ ਸਰਪੰਚ ਜੱਗਾ ਸਿੰਘ ਕੋਟੀਆ, ਬਿੰਦਰ ਸ਼ਰਮਾ ਢੱਡਰੀਆਂ, ਗੁਰਦੀਪ ਸਿੰਘ ਤਕੀਪੁਰ ਸੋਸਾਇਟੀ ਪ੍ਰਧਾਨ, ਮਨਜੀਤ ਸਿੰਘ ਢੱਡਰੀਆਂ ਅਤੇ ਪਿੰਡਾਂ ਦੇ ਪੰਚ, ਸਰਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੌਜਵਾਨਾਂ 'ਤੇ ਝੂਠੇ ਪਰਚੇ ਪਾਉਣ ਤੋਂ ਬਾਜ ਆਵੇ ਪੁਲਿਸ, ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਰਣ ਸਿੰਘ ਚੱਠਾ <br... ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਹੋਇਆ 'ਆਸ਼ਾ ਦ ਹੋਪ' ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।