23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ-ਕਮਲਪ੍ਰੀਤ ਧਾਲੀਵਾਲ

ਅਜੀਤ ਡੈਸਕ 03-11-2025
ਅਮਰਗੜ੍ਹ, 2 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬ ਦਿਵਸ ਵਾਲੇ ਦਿਨ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਦਿਆਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਹੈ | ਇਹ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿਚ ਸੋਧ ਕਰ ਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ | ਇਸ ਵਿਚ 18 ਚੁਣੇ ਹੋਏ, 6 ਨਾਮਜ਼ਦ ਅਤੇ 7 ਐਕਸ-ਆਫੀਸੀਓ ਮੈਂਬਰ ਹੋਣਗੇ | ਸਿੰਡੀਕੇਟ ਨੂੰ ਪੂਰੀ ਤਰ੍ਹਾਂ ਨਾਮਜ਼ਦ ਬਣਾ ਦਿੱਤਾ ਗਿਆ ਹੈ, ਜਿਸ ਨਾਲ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋ ਗਈ ਹੈ | ਇਹ ਨੋਟੀਫ਼ਿਕੇਸ਼ਨ 28 ਅਕਤੂਬਰ ਨੂੰ ਜਾਰੀ ਹੋਇਆ ਅਤੇ ਤੁਰੰਤ ਲਾਗੂ ਹੋ ਗਿਆ, ਜੋ ਕਿ ਪੰਜਾਬੀ ਹੱਕਾਂ ਤੇ ਕੇਂਦਰ ਦਾ ਇਹ ਘਿਨੌਣਾ ਹਮਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 59 ਸਾਲਾਂ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਯੂਨੀਵਰਸਿਟੀ ਦੀ ਲੋਕਤਾਂਤਰਿਕ ਵਿਵਸਥਾ ਨੂੰ ਢਾਹ ਲਾਇਆ ਗਿਆ ਹੋਵੇ | ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦਾ ਬੇਲੋੜਾ ਕਦਮ ਹੈ, ਜੋ ਪੰਜਾਬ ਦੀ ਅਕਾਦਮਿਕ ਆਜ਼ਾਦੀ ਨੂੰ ਕੁਚਲਣ ਵਾਲਾ ਹੈ | ਧਾਲੀਵਾਲ ਨੇ ਕਿਹਾ ਕਿ ਗ੍ਰੈਜੂਏਟ ਕਾਂਸਟੀਚੂਐੰਸੀ ਨੂੰ ਖ਼ਤਮ ਕਰ ਕੇ ਅਤੇ ਮੈਂਬਰਾਂ
ਪਿਛਲੀ ਖ਼ਬਰ ਜੀਰੀ ਦੇ ਨਾੜ ਨੂੰ ਅੱਗ ਲਗਾਉਣ 'ਤੇ 10 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਝੋਨੇ ਦੀ ਰਹਿੰਦ ਖੰੂਹਦ ਨੂੰ ਅੱਗ ਲਗਾਉਣਾ ਬਣਿਆ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।