22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਦਿਵਸ ਉੱਤੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਕੇ ਕੇਂਦਰ ਨੇ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਧ੍ਰੋਹ-ਭਿੰਡਰ, ਬਾਂਸਲ <br/>

ਅਜੀਤ ਡੈਸਕ 03-11-2025
ਸੰਗਰੂਰ, 2 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਕੌਂਸਲਰ ਸੁਰਿੰਦਰ ਸਿੰਘ ਭਿੰਡਰ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ 1 ਨਵੰਬਰ ਨੂੰ ਪੰਜਾਬ ਦਿਵਸ ਉੱਤੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰ ਕੇ ਪੰਜਾਬੀਆਂ ਨਾਲ ਜੋ ਧ੍ਰੋਹ ਕੀਤਾ ਹੈ, ਉਹ ਅਸਿਹਣਯੋਗ ਘਟਨਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾ ਹੀ ਮਤਰੇਆ ਸਲੂਕ ਕਰ ਰਹੀ ਹੈ | ਅਸਲੀਅਤ ਤਾਂ ਇਹ ਹੈ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬੀਆਂ ਦੀ ਇਕੱਠਮੁਠਤਾ ਕਾਰਨ ਜੋ ਅੰਦੋਲਨ ਜਿੱਤਿਆ ਗਿਆ ਸੀ, ਉਸ ਨੂੰ ਬਰਦਾਸ਼ਤ ਕਰਨ ਭਾਜਪਾ ਦੇ ਵੱਸ ਤੋਂ ਬਾਹਰ ਹੈ, ਜਿਸ ਕਾਰਨ ਅਜਿਹੀਆਂ ਧੱਕੇਸ਼ਾਹੀਆਂ ਦਾ ਦੌਰ ਸਾਨੂੰ ਝੱਲਣਾ ਪੈ ਰਿਹਾ ਹੈ | ਇਸ ਤੋਂ ਵੀ ਪੰਜਾਬੀਆਂ ਨਾਲ ਧੱਕਾ ਕਰਨ ਦਾ ਦੋਸ਼ ਲਗਾਉਂਦਿਆਂ ਭਿੰਡਰ ਅਤੇ ਬਾਂਸਲ ਨੇ ਕਿਹਾ ਕਿ ਪਹਿਲਾ ਵੀ ਚੰਡੀਗੜ੍ਹ ਵਿਚ ਪੰਜਾਬ ਦਾ ਹੱਕ ਖੋਂਹਦਿਆਂ ਮੁਲਾਜ਼ਮਾਂ ਦੀ ਭਰਤੀ ਵਿਚੋਂ ਅਨੁਪਾਤ ਘਟਾਉਣਾ, ਪੰਜਾਬੀ ਬੋਲੀ ਨੂੰ ਦਫ਼ਤਰਾਂ ਵਿਚੋਂ ਅਣਗੌਲਿਆ ਕਰਨਾ ਅਤੇ ਹੁਣ ਸੈਨੇਟ ਭੰਗ ਕਰ ਕੇ ਲੋਕਤੰਤਰੀ ਪ੍ਰੀਕਿਆ ਰਾਹੀਂ ਚੁਣੇ ਜਾਂਦੇ ਨੁਮਾਇੰਦਿਆਂ ਨੂੰ ਬਾਹਰ ਕਰ ਕੇ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਇਸ ਮਸਲੇ ਉੱਤੇ ਚੁੱਪੀ ਇਸ ਦੇ ਦੋਗਲੇਪੁਣੇ ਨੂੰ ਵੀ ਦਰਸਾਉਂਦੀ ਹੈ |

ਪਿਛਲੀ ਖ਼ਬਰ ਮਰਹੂਮ ਸੰਤ ਰਾਮ ਸਿੰਗਲਾ ਦੀ ਯਾਦ ਵਿਚ ਲੱਗੇ ਮੈਡੀਕਲ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਮੈਡੀਕਲ ਕੈਂਪ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।