16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਗਰੂਰ ਵਿਚ ਜਨਤਕ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਆਦਿ ਸੂਬਿਆਂ ਵਿਚ ਸੀਪੀਆਈ ਮਾਓਵਾਦੀ ਦੇ ਕੇਂਦਰੀ ਕਮੇਟੀ ਦੇ ਮੈਂਬਰ ਹਿੰਡਮਾ ਤੇ ਹੋਰ ਆਗੂਆਂ ਦੇ ਝੂਠੇ ਪੁਲਿਸ ਮੁਕਾਬਲੇ ਖ਼ਿਲਾਫ਼ ਜ਼ਿਲ੍ਹਾ ਕੇਂਦਰ ਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਹਥੋਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ ਹਕੂਮਤ ਲਗਾਤਾਰ ਆਦਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਨ ਦੀ ਬਜਾਏ ਜਲ ਜੰਗਲ ਜ਼ਮੀਨ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਕਮਿਊਨਿਸਟ ਇਨਕਲਾਬੀਆਂ ਮਾਓਵਾਦੀਆਂ, ਆਦਿਵਾਸੀਆਂ ਦੇ ਝੂਠੇ ਪੁਲਿਸ ਮੁਕਾਬਲੇ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ | ਮੋਦੀ ਹਕੂਮਤ ਦੀ ਮਨਸ਼ਾ ਜੰਗਲ ਦੀ ਜ਼ਮੀਨ ਹੇਠਾਂ ਦੱਬਿਆ ਕੋਲਾ, ਲੋਹਾ, ਅਡਾਨੀ ਅੰਬਾਨੀ ਤੇ ਵਿਦੇਸ਼ੀ ਕੰਪਨੀਆਂ ਨੂੰ ਦੇਣ ਲਈ ਆਦਿਵਾਸੀਆਂ ਦਾ ਜ਼ਬਰੀ ਉਜਾੜਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਆਦਿਵਾਸੀਆਂ ਮਾਓਵਾਦੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ, ਝੂਠੇ ਪੁਲਿਸ ਮੁਕਾਬਲਿਆਂ ਦੀ ਨਿਆਇਕ ਜਾਂਚ ਕੀਤੀ ਜਾਵੇ, ਮਾਓਵਾਦੀਆਂ, ਆਦਿਵਾਸੀਆਂ ਨੂੰ ਮਾਰ ਕੇ ਮੁਕਾਉਣ ਦੀ ਨੀਤੀ ਵਾਪਸ ਲਈ ਜਾਵੇ ਅਤੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ, ਦੇਸੀ ਅਤੇ ਵਿਦੇਸ਼ੀ ਕੰਪਨੀਆਂ ਨਾਲ ਕੀਤੇ ਗੁਪਤ ਸਮਝੌਤੇ ਜਨਤਕ ਕਰ ਕੇ ਰੱਦ ਕੀਤੇ ਜਾਣ ਅਤੇ ਓਪਰੇਸ਼ਨ ਕਗਾਰ ਬੰਦ ਕੀਤਾ ਜਾਵੇ | ਇਸ ਮੌਕੇ ਪਾਰਟੀ ਨੇ ਕਸ਼ਮੀਰ ਟਾਈਮਜ਼ ਦੇ ਦਫ਼ਤਰ 'ਚ ਕੀਤੀ ਛਾਪੇਮਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਪੈੱ੍ਰਸ ਦੀ ਆਜ਼ਾਦੀ ਉੱਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਤੇਲਗੂ ਦੇਸਮ ਪਾਰਟੀ ਦੀ ਅਗਵਾਈ ਹੇਠਲੀ ਆਂਧਰਾ ਪ੍ਰਦੇਸ਼ ਸਰਕਾਰ ਨੇ ਭਾਜਪਾ ਸੰਘ ਪਰਿਵਾਰ ਦੇ ਪਦ ਚਿੰਨ੍ਹਾਂ ਦੇ ਚੱਲਦਿਆਂ ਝੂਠੇ ਪੁਲਿਸ ਮੁਕਾਬਲਿਆਂ ਨੂੰ ਅੰਜਾਮ ਦਿੱਤਾ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਰੁਪਿੰਦਰ ਸਿੰਘ ਚੌਂਦਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਸਿੰਘ ਹਥਨ, ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਸੁਖਵਿੰਦਰ ਗਿਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗੁਰਚਰਨ ਸਿੰਘ ਘਰਾਚੋਂ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਗੰਭੀਰ ਜ਼ਖਮੀ ਅਗਲੀ ਖ਼ਬਰ 4 ਵਿਅਕਤੀ ਕਾਬੂ ਕਰ ਕੇ ਚੋਰੀ ਦੇ 5 ਮੋਟਰਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।