17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 24-11-2025
ਦਿੜ੍ਹਬਾ ਮੰਡੀ, 23 ਨਵੰਬਰ (ਹਰਬੰਸ ਸਿੰਘ ਛਾਜਲੀ)-ਪਿੰਡ ਕਮਾਲਪੁਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਜਥੇਦਾਰ ਤੇਜਾ ਸਿੰਘ ਕਮਾਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਮਲਕੀਤ ਕੌਰ ਕਮਾਲਪੁਰ, ਬਾਬਾ ਬਲਬੀਰ ਸਿੰਘ, ਮੁੱਖ ਸੇਵਾਦਾਰ ਜਗਵਿੰਦਰ ਸਿੰਘ ਕਮਾਲਪੁਰ ਅਤੇ ਮੁੱਖ ਗ੍ਰੰਥੀ ਪ੍ਰਗਟ ਸਿੰਘ ਨੇ ਦੱਸਿਆ ਕਿ ਪਿੰਡ ਕਮਾਲਪੁਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਜੀ ਚਰਨ ਛੋਹ ਪ੍ਰਾਪਤ ਹੈ | ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਕਮਾਲਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਗੁਰਦੁਆਰਾ ਪਹਿਲੀ ਪਾਤਿਸ਼ਾਹੀ, ਛੇਵੀਂ ਪਾਤਸ਼ਾਹੀ ਅਤੇ ਨੌਵੀਂ ਪਾਤਸ਼ਾਹੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਘਨੌੜ ਰਾਜਪੂਤਾਂ, ਸੰਤਪੁਰਾ, ਦਿਆਲਗੜ੍ਹ ਜੇਜੀਆ, ਖਨਾਲ ਕਲਾ, ਖਨਾਲ ਖ਼ੁਰਦ, ਦਿੜ੍ਹਬਾ, ਕੜਿਆਲ, ਮੁਨਸੀਵਾਲਾ, ਸਮੂਰਾਂ, ਸਫੀਪੁਰ ਖ਼ੁਰਦ, ਸਫੀਪੁਰ ਕਲਾ, ਬਘਰੌਲ ਹੁੰਦਾ ਹੋਇਆ ਕਮਾਲਪੁਰ ਵਿਖੇ ਸਮਾਪਤ ਹੋਇਆ | ਪਿੰਡ ਦਿਆਲਗੜ੍ਹ ਜੇਜੀਆ ਵਿਖੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਗਰ ਕੀਰਤਨ ਵਿਚ ਸ਼ਰਧਾ ਨਾਲ ਸ਼ਾਮਿਲ ਹੋਏ |
ਪਿਛਲੀ ਖ਼ਬਰ ਸ਼ਤਾਬਦੀ ਸਮਾਗਮਾਂ ਮੌਕੇ ਭਲਕੇ ਆੜ੍ਹਤੀਆ ਐਸੋਸੀਏਸ਼ਨ ਕਰੇਗੀ ਸ਼ਮੂਲੀਅਤ <br/> ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਤੋਂ ਖੋਹਣ ਨਹੀਂ ਦੇਵਾਂਗੇ - ਵੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।