17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰਪਾਲ ਸਿੰਘ ਖਡਿਆਲ ਨੂੰ ਤਿੰਨ ਜ਼ਿਲਿ੍ਹਆਂ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਕੀਤਾ ਸਨਮਾਨਿਤ

ਅਜੀਤ ਡੈਸਕ 24-11-2025
ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕੇ ਦੇ ਨੌਜਵਾਨ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੂੰ ਮਾਲਵੇ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਆਬਜ਼ਰਵਰ ਨਿਯੁਕਤ ਕਰਨ ਤੇ ਵਰਕਰਾਂ ਵੱਲੋਂ ਕੀਤੇ ਗਏ ਇਕ ਸਮਾਗਮ ਵਿਚ ਹਰਪਾਲ ਖਡਿਆਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਪਾਲ ਸਿੰਘ ਖਡਿਆਲ ਨੇ ਸ. ਸੁਖਬੀਰ ਸਿੰਘ ਬਾਦਲ ਅਤੇ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਆਸ ਨਾਲ ਉਨ੍ਹਾਂ ਨੂੰ ਪਾਰਟੀ ਨੇ ਤਿੰਨ ਜ਼ਿਲਿਆਂ ਦੀ ਜ਼ੁੰਮੇਵਾਰੀ ਸੌਂਪੀ ਹੈ ਉਹ ਉਸੇ ਹੀ ਆਸ ਨਾਲ ਪਾਰਟੀ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ ਉਨ੍ਹਾਂ ਕਿਹਾ ਪਿੰਡਾਂ ਅਤੇ ਹਲਕਿਆਂ ਦੇ ਕਸਬਿਆਂ ਵਿਚ ਜਾ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਗਰੂਕ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਤੇ ਪਾਰਟੀ ਵਰਕਰਾਂ ਨੇ ਵੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਹਰਪਾਲ ਸਿੰਘ ਖਡਿਆਲ ਨੂੰ ਵਧਾਈ ਦਿੰਦੇ ਕਿਹਾ ਇਸ ਨਿਯੁਕਤੀ ਨਾਲ ਸੰਗਰੂਰ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਹਰਪਾਲ ਸਿੰਘ ਖਡਿਆਲ ਪਹਿਲਾਂ ਦੀ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋਕੇ ਪਾਰਟੀ ਲਈ ਕੰਮ ਕਰਨਗੇ | ਇਸ ਮੌਕੇ ਤੇ ਰੂਪ ਸਿੰਘ, ਕੁਲਦੀਪ ਸਿੰਘ, ਰਣ ਸਿੰਘ, ਕੁਲਵੰਤ ਸਿੰਘ, ਮੱਖਣ ਸਿੰਘ, ਗੁਲਾਬ ਸਿੰਘ, ਬਲਜਿੰਦਰ ਸਿੰਘ, ਗਗਨਦੀਪ ਸਿੰਘ ਅਤੇ ਜਸਪਾਲ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਨ 'ਤੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ-ਭਾਨ ਸਿੰਘ ਜੱਸੀ ਅਗਲੀ ਖ਼ਬਰ 260 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।