18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਅਥਲੈਟਿਕ ਮੀਟ ਸਾਨੋ ਸ਼ੌਕਤ ਨਾਲ ਸਮਾਪਤ <br/>

ਅਜੀਤ ਡੈਸਕ 24-11-2025
ਮਸਤੂਆਣਾ ਸਾਹਿਬ, 23 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵੱਲੋਂ ਪਿ੍ੰਸੀਪਲ ਵਿਜੇ ਪਲਾਹਾ ਦੀ ਅਗਵਾਈ ਵਿਚ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸਾਲਾਨਾ ਐਥਲੈਟਿਕ ਮੀਟ ਬੜੇ ਹੀ ਸ਼ਾਨੋ ਸ਼ੌਕਤ ਨਾਲ ਆਪਣੀਆਂ ਯਾਦਾਂ ਛੱਡਦੀ ਹੋਈ ਸਮਾਪਤ ਹੋਈ | ਇਸ ਅਥਲੈਟਿਕ ਮੀਟ ਦਾ ਉਦਘਾਟਨ ਮੈਡਮ ਲਵਲੀਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਖਿਡਾਰੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ | ਇਸ ਮੌਕੇ ਹੋਏ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਦੌਰਾਨ ਓਵਰਆਲ ਟਰਾਫ਼ੀ ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਕਬਜ਼ਾ ਕੀਤਾ | ਇਸ ਮੌਕੇ ਲੜਕਿਆਂ ਵਿਚ ਅੰਸ਼ਦੀਪ ਸਿੰਘ ਅਤੇ ਗੁਰਸਹਿਜਵੀਰ ਸਿੰਘ ਦੋਵਾਂ ਨੂੰ ਬਰਾਬਰ ਪੁਆਇੰਟ ਮਿਲਣ ਕਰ ਕੇ ਬੈੱਸਟ ਐਥਲੀਟ ਅਤੇ ਲੜਕੀਆਂ ਵਿਚ ਰਮਨਜੀਤ ਕੌਰ ਨੂੰ ਬੈੱਸਟ ਐਥਲੀਟ ਚੁਣਿਆ ਗਿਆ | ਇਸ ਮੌਕੇ ਹੋਏ ਰੱਸਾਕਸ਼ੀ ਲੜਕੇ ਦੇ ਮੁਕਾਬਲੇ ਵਿਚ ਅਜੀਤ ਹਾਊਸ ਨੇ ਪਹਿਲਾ, ਜ਼ੋਰਾਵਰ ਹਾਊਸ ਨੇ ਦੂਸਰਾ ਅਤੇ ਫ਼ਤਿਹ ਹਾਊਸ ਨੇ ਤੀਸਰਾ ਸਥਾਨ ਅਤੇ ਰੱਸਾਕਸ਼ੀ ਲੜਕੀਆਂ ਵਿਚ ਜੁਝਾਰ ਹਾਊਸ ਨੇ ਪਹਿਲਾ ਜ਼ੋਰਾਵਰ ਹਾਊਸ ਨੇ ਦੂਸਰਾ ਅਤੇ ਅਜੀਤ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ | ਅਧਿਆਪਕਾ ਦੇ ਵਿਚ ਹੋਏ ਰੋਮਾਂਚਕ ਰੱਸਾਕਸ਼ੀ ਮੁਕਾਬਲੇ ਵਿਚ ਜ਼ੋਰਾਵਰ ਹਾਊਸ ਤੇ ਫ਼ਤਿਹ ਹਾਊਸ ਨੇ ਪਹਿਲਾ ਅਤੇ ਅਜੀਤ ਤੇ ਜੁਝਾਰ ਹਾਊਸ ਨੇ ਦੂਸਰਾ ਸਥਾਨ ਹਾਸਲ ਕੀਤਾ | ਸੀਨੀਅਰ ਗਰੁੱਪ 200 ਮੀਟਰ ਲੜਕੇ ਦੇ ਹੋਏ ਸਖ਼ਤ ਮੁਕਾਬਲਿਆਂ ਵਿਚ ਅੰਸ਼ਦੀਪ ਸਿੰਘ ਨੇ ਪਹਿਲਾ, ਗੁਰਸਹਿਜਵੀਰ ਸਿੰਘ ਨੇ ਦੂਸਰਾ ਅਤੇ ਧਰਮਵੀਰ ਸਿੰਘ ਨੇ ਤੀਸਰਾ ਸਥਾਨ, 100 ਮੀਟਰ ਲੜਕੀਆਂ ਵਿਚ ਨੀਲਪ੍ਰੀਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਸਰਾ ਅਤੇ ਸਿਮਰਨ ਕੌਰ ਨੇ ਤੀਸਰਾ ਸਥਾਨ, ਜੂਨੀਅਰ ਗਰੁੱਪ ਤਿੰਨ ਲੱਤ ਦੌੜ ਲੜਕੇ ਵਿਚ ਅਸ਼ਲੀਲ ਸਿੰਘ ਅਤੇ ਦਲਵੀਰ ਸਿੰਘ ਨੇ ਪਹਿਲਾ, ਲਵਦੀਪ ਸਿੰਘ ਅਤੇ ਸਹਿਜਦੀਪ ਸਿੰਘ ਨੇ ਦੂਸਰਾ ਅਤੇ ਸਿਫਤਜੋਤ ਸਿੰਘ ਅਤੇ ਗੁਰਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ, ਤਿੰਨ ਲੱਤ ਦੌੜ ਲੜਕੀਆਂ ਵਿਚ ਸਿਮਰਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਨੇ ਪਹਿਲਾ, ਮਨਤੇਜ ਕੌਰ ਅਤੇ ਅਵਨੀਤ ਕੌਰ ਨੇ ਦੂਸਰਾ ਅਤੇ ਰੁਪਿੰਦਰ ਕੌਰ ਅਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਛੋਟੇ ਬੱਚਿਆਂ ਦੀ 50 ਮੀਟਰ ਜ਼ਿਗਜ਼ੈਗ ਦੌੜ ਵਿਚ ਦਮਨਪ੍ਰੀਤ ਸਿੰਘ ਮਾਨ ਨੇ ਪਹਿਲਾ, ਫ਼ਤਿਹ ਸਿੰਘ ਨੇ ਦੂਸਰਾ ਅਤੇ ਗੁਰਮੁਖ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਇਹਨਾਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ | ਇਸ ਮੌਕੇ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਅਮਰਜੀਤ ਸਿੰਘ ਖਹਿਰਾ, ਹਾਕਮ ਸਿੰਘ ਕਿਸ਼ਨਗੜੀਆ, ਗਮਦੂਰ ਸਿੰਘ ਖਹਿਰਾ, ਸਿਆਸਤ ਸਿੰਘ ਗਿੱਲ, ਡਾਕਟਰ ਗੁਰਵੀਰ ਸਿੰਘ ਸੋਹੀ, ਡਾਕਟਰ ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਭੱਠਲ ਸਮੇਤ ਅਕੈਡਮੀ ਦੀ ਸਮੁੱਚੀ ਮੈਨੇਜਮੈਂਟ ਕਮੇਟੀ ਮੈਂਬਰ ਹਾਜ਼ਰ ਸਨ | ਇਸ ਤੋਂ ਪਹਿਲਾਂ ਪਿ੍ੰਸੀਪਲ ਸ੍ਰੀ ਵਿਜੇ ਪਲਾਹਾ ਨੇ ਜਿੱਥੇ ਮਹਿਮਾਨਾਂ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ ਗਿਆ, ਉੱਥੇ ਉਨ੍ਹਾਂ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਬੱਚਿਆਂ ਵੱਲੋਂ ਖੇਡਾਂ, ਸਭਿਆਚਾਰਕ ਅਤੇ ਵਿਦਿਆ ਦੇ ਖੇਤਰ ਵਿਚੋਂ ਲਈਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਖੇਡ ਭਾਵਨਾ ਅਤੇ ਅਨੁਸ਼ਾਸਨ ਲਈ ਸ਼ਾਬਾਸ਼ ਦਿੱਤੀ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਤੋਂ ਇਲਾਵਾ ਸੁਪਰਡੈਂਟ ਪਰਮਿੰਦਰ ਸਿੰਘ ਕੰਗਣਵਾਲ, ਡੀ.ਪੀ.ਈ ਸੁਵਿੰਦਰ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮੂਹ ਸਟਾਫ਼ ਮੈਂਬਰ ਮੌਜੂਦ ਸਨ | ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਸਨਦੀਪ ਕੌਰ ਅਤੇ ਮੈਡਮ ਮੀਨਾ ਕਾਲੜਾ ਵੱਲੋਂ ਬਾਖ਼ੂਬੀ ਨਿਭਾਈ ਗਈ |

ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਅਥਲੈਟਿਕ ਮੀਟ ਸਾਨੋ ਸ਼ੌਕਤ ਨਾਲ ਸਮਾਪਤ <br/> ਅਗਲੀ ਖ਼ਬਰ 'ਆਪ' ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ-ਸੋਨੂੰ, ਭਿੰਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।