18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਲਤੇਜ ਪੰਨੂ ਦੀ ਨਿਯੁਕਤੀ 'ਤੇ ਹਲਕਾ ਮਾਲੇਰਕੋਟਲਾ ਦੇ 'ਆਪ' ਆਗੂਆਂ ਨੇ ਖ਼ੁਸ਼ੀ ਪ੍ਰਗਟਾਈ

ਅਜੀਤ ਡੈਸਕ 24-11-2025
ਮਲੇਰਕੋਟਲਾ, 23 ਨਵੰਬਰ (ਮਨਜਿੰਦਰ ਸਿੰਘ ਸਰੌਦ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਸੂਬਾ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਬਲਤੇਜ ਪੰਨੂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਦੇ ਇਸ ਫ਼ੈਸਲੇ ਨੇ ਪੂਰੇ ਮਲੇਰਕੋਟਲਾ ਹਲਕੇ ਸਮੇਤ ਸੂਬੇ ਭਰ ਦੇ ਵਰਕਰਾਂ ਵਿਚ ਨਵੀਂ ਸਕਤੀ ਭਰੀ ਹੈ | ਬਲਤੇਜ ਪੰਨੂ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹਨ ਅਤੇ ਜ਼ਮੀਨੀ ਪੱਧਰ 'ਤੇ ਲੋਕ ਧਾਰਾ ਨਾਲ ਨਿਰੰਤਰ ਸੰਪਰਕ ਅਤੇ ਸੇਵਾ ਕਾਰਜਾਂ ਲਈ ਜਾਣੇ ਜਾਂਦੇ ਹਨ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਬਲਤੇਜ ਪੰਨੂ ਨੂੰ ਦਿਲੋਂ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਪਾਰਟੀ ਵਲੋਂ ਬਹੁਤ ਹੀ ਉਚਿੱਤ ਅਤੇ ਦੂਰਅੰਦੇਸ਼ੀ ਭਰਪੂਰ ਫ਼ੈਸਲਾ ਹੈ | ਬਲਤੇਜ ਪੰਨੂ ਦੀ ਸੰਗਠਨਕ ਸਮਰੱਥਾ ਅਤੇ ਹਰ ਵਰਗ ਦੇ ਲੋਕਾਂ ਵਿਚ ਮਜ਼ਬੂਤ ਪਕੜ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਉੱਚਾਈਆਂ ਤੱਕ ਲੈ ਜਾਵੇਗੀ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਦੀਆਂ ਨੀਤੀਆਂ ਅਤੇ ਮਿਸ਼ਨ ਨੂੰ ਪੰਜਾਬ ਦੇ ਹਰ ਕੋਨੇ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ ਜਾਵੇਗਾ | ਇਸੇ ਨਾਲ ਹਲਕੇ ਦੇ ਆਗੂਆਂ ਵਲੋਂ ਵੀ ਇਸ ਨਵੀਂ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਪੀ.ਏ. ਗੁਰਮੁੱਖ ਸਿੰਘ ਸਰਪੰਚ ਖਾਨਪੁਰ, ਚੇਅਰਮੈਨ ਜਾਫਰ ਅਲੀ, ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਸਰਪੰਚ ਕਮਲਜੀਤ ਸਿੰਘ ਹਥਨ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਬਲਾਕ ਪ੍ਰਧਾਨ ਅਬਦੁਲ ਹਲੀਮ ਮੈਲਕੋਵਿਲ, ਪ੍ਰਧਾਨ ਜਸਬੀਰ ਸਿੰਘ ਜੱਸੀ, ਪ੍ਰਧਾਨ ਅਸ਼ਰਫ ਅਬਦੁੱਲਾ, ਪ੍ਰਧਾਨ ਜਸਵੀਰ ਸਿੰਘ ਜੱਸੀ, ਯਾਸੀਨ ਨੇਸਤੀ, ਯਾਸਰ ਅਰਫਾਤ, ਇਮਤਿਆਜ ਅਲੀ ਬਾਬੂ, ਸਾਜਨ ਅਨਸਾਰੀ, ਯਾਸੀਨ ਨੇਸਤੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ ਅਗਲੀ ਖ਼ਬਰ ਗੋਲਡਨ ਅਰਥ ਸਕੂਲ ਵਿਚ ਕੀਤਾ ਕਰੀਅਰ ਕੌਂਸਲਿੰਗ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।