18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਪੰਨ

ਅਜੀਤ ਡੈਸਕ 24-11-2025
ਅਹਿਮਦਗੜ੍ਹ, 23 ਨਵੰਬਰ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਸ਼ਹਾਦਤਾਂ ਪਾਉਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸ਼ਾਮ ਦੇ ਦੀਵਾਨ ਸਮੇਂ ਭਾਈ ਗੁਰਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਦੂਜੇ ਦਿਨ ਰਾਤ ਨੂੰ ਭਾਈ ਨਿਰਭੈ ਸਿੰਘ ਹਜੂਰੀ ਰਾਗੀ (ਤਖਤ ਸ੍ਰੀ ਦਮਦਮਾ ਸਾਹਿਬ) ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਸਾਹਿਬ ਜੀ ਦੀ ਸ਼ਹੀਦੀ ਸੰਬੰਧੀ ਵਿਸਥਾਰ ਪੂਰਵਕ ਵਿਆਖਿਆ ਕੀਤੀ | ਸਮਾਗਮ ਦੇ ਆਖ਼ਰੀ ਦਿਨ ਮਹਾਨ ਸ਼ਹੀਦੀ ਪੈਦਲ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ, ਜਿਸ ਵਿਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਾਲਕੀ ਦੇ ਨਾਲ ਸੰਗਤਾਂ ਨੇ ਸ਼ਹਿਰ ਵਿਚ ਨਗਰ ਕੀਰਤਨ ਦੇ ਰੂਪ ਵਿਚ ਪੈਦਲ ਮਾਰਚ ਕੀਤਾ ਤੇ ਗੁਰੂ ਸਾਹਿਬ ਦੀ ਸ਼ਹਾਦਤ ਸੰਬੰਧੀ ਸਬਦ ਪੜੇ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ, ਖ਼ਜ਼ਾਨਚੀ ਮੋਹਨ ਸਿੰਘ, ਦਫ਼ਤਰ ਇੰਚਾਰਜ ਜਸਕਰਨ ਸਿੰਘ ਸੋਢੀ, ਸਹਿ ਖ਼ਜ਼ਾਨਚੀ ਕੁਲਵੰਤ ਸਿੰਘ ਸੋਨੂ, ਜਗਵੰਤ ਸਿੰਘ ਜੱਗੀ ਮੀਤ ਪ੍ਰਧਾਨ ਨਗਰ ਕੌਂਸਲ, ਚੇਅਰਮੈਨ ਕਮਲਜੀਤ ਸਿੰਘ ਉਭੀ, ਪ੍ਰਧਾਨ ਬਘੇਲ ਸਿੰਘ ਉਭੀ, ਪ੍ਰਧਾਨ ਕੁਲਵੰਤ ਸਿੰਘ ਸੋਹਲ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖਾਲਸਾ ਜਗਜੀਤ ਸਿੰਘ ਜੱਜੀ, ਰੁਪਿੰਦਰ ਸਿੰਘ ਬ੍ਰਹਮਪੁਰ, ਬੇਅੰਤ ਸਿੰਘ ਸਰਾਓਾ, ਮਾਸਟਰ ਗੁਰਜੈਪਾਲ ਸਿੰਘ, ਅਵਤਾਰ ਸਿੰਘ ਬੜਿੰਗ, ਜਸਵੀਰ ਸਿੰਘ ਜੱਸੀ, ਗੁਰਮੀਤ ਸਿੰਘ ਖ਼ਾਲਸਾ, ਗੁਰਚਰਨ ਸਿੰਘ, ਬਲਬੀਰ ਸਿੰਘ ਸਪਰਾ, ਜਥੇ. ਅਵਤਾਰ ਸਿੰਘ ਜੱਸਲ, ਹਰਮਿੰਦਰ ਸਿੰਘ ਉੱਭੀ, ਬਲਵਿੰਦਰ ਸਿੰਘ ਭੋਲਾ, ਮਾਸਟਰ ਜਸਵੀਰ ਸਿੰਘ, ਇੰਦਰ ਸਿੰਘ ਗੋਲੂ, ਮਾਸਟਰ ਭੁਪਿੰਦਰ ਸਿੰਘ, ਲਾਲ ਸਿੰਘ ਅਤੇ ਗੁਰਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਹਾਜਰੀ ਭਰੀ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬਲਤੇਜ ਪੰਨੂ ਦੀ ਨਿਯੁਕਤੀ 'ਤੇ ਹਲਕਾ ਮਾਲੇਰਕੋਟਲਾ ਦੇ 'ਆਪ' ਆਗੂਆਂ ਨੇ ਖ਼ੁਸ਼ੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।