ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਇਸ ਸਾਲ ਘਟੇ ਝਾੜ ਦੇ ਚੱਲਦਿਆਂ ਅਨਾਜ ਮੰਡੀ ਸੰਗਰੂਰ ਵਿਚ ਬਾਸਮਤੀ ਦੀ ਆਮਦ ਪਿਛਲੇ ਸਾਲ ਨਾਲੋਂ ਘੱਟ ਹੈ ਮੰਡੀ ਵਿਚ ਹੁਣ ਤੱਕ 31350 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਹੈ ਜਦਕਿ ਪਿਛਲੇ ਸਾਲ ਅਨਾਜ ਮੰਡੀ ਸੰਗਰੂਰ ਵਿਚ 58247 ਮੀਟਰਕ ਟਨ ਬਾਸਮਤੀ ਦੀ ਆਮਦ ਹੋਈ ਸੀ | ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ ਅਤੇ ਉਪ ਪ੍ਰਧਾਨ ਕੇਵਲ ਗੁਪਤਾ ਨੇ ਦੱਸਿਆ ਕਿ ਇਸ ਸਮੇਂ ਮੰਡੀ ਵਿਚ ਬਾਸਮਤੀ 1401 ਮੁੱਛਲ ਕਿਸਮ ਦੀ ਆਮਦ ਹੋ ਰਹੀ ਹੈ ਜਿਸ ਦਾ ਭਾਅ 3775 ਰੁਪਏ ਪ੍ਰਤੀ ਕੁਇੰਟਲ ਤੱਕ ਲੱਗ ਰਿਹਾ ਹੈ ਉਨ੍ਹਾਂ ਦਾਅਵਾ ਕੀਤਾ ਕਿ ਬਾਸਮਤੀ ਦੀ ਆਮਦ ਜਨਵਰੀ ਦੇ ਦੂਜੇ ਹਫ਼ਤੇ ਤੱਕ ਚੱਲੇਗੀ | ਆੜ੍ਹਤੀਏ ਕਮਲ ਮਿੱਤਲ, ਵਿਜੇ ਜੈਨ, ਪ੍ਰਦੀਪ ਸਿੰਗਲਾ, ਜਤਿੰਦਰ ਗਰੇਵਾਲ, ਨਰਿੰਦਰ ਨਿੰਦੀ, ਕੁਲਦੀਪ ਤਿਵਾੜੀ, ਅਮਨ ਪੂਨੀਆ, ਕੇਵਲ ਸਿੰਘ, ਨਰੇਸ਼ ਵਿੱਕੀ ਹਰਿੰਦਰ ਬਾਵਾ, ਮਨੋਜ ਗਰਗ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਲਵੀਰ ਸਿੰਘ ਅÏਲਖ, ਦਰਸ਼ਨ ਕੁਮਾਰ ਤੁੰਗਾਂ ਨੇ ਕਿਹਾ ਕਿ ਸੰਗਰੂਰ ਵਿਚ ਰਾਈਸ ਮਿੱਲਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਜਿਸ ਕਾਰਨ ਸੰਗਰੂਰ ਦੀ ਮੰਡੀ ਵਿਚ ਕਿਸਾਨਾਂ ਨੂੰ ਬਾਸਮਤੀ ਦਾ ਵਧੀਆ ਭਾਰ ਮਿਲਦਾ ਹੈ | ਇਸ ਮੌਕੇ ਅਕਾਊਾਟੈਂਟ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ, ਬਲਜੀਤ ਕਾਂਝਲਾ, ਗੋਗੀ ਉਭਾਵਾਲ, ਵਕੀਲ ਮਛਾਲ, ਵਰੁਨ ਬੰਟੀ ਅਤੇ ਹਰਦੀਪ ਸ਼ਰਮਾ ਮੌਜੂਦ ਸਨ |